ਨਵੀਂ ਦਿੱਲੀ, 31 ਮਈ
ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਜੇਕਰ ਡਿਜੀਟਲ ਮੀਡੀਆ ਸਬੰਧੀ ਨਵੇਂ ਸੂਚਨਾ ਤਕਨੀਕੀ (ਆਈਟੀ) ਨੇਮਾਂ ’ਤੇ ਰੋਕ ਨਹੀਂ ਲਗਾਈ ਗਈ ਹੈ ਤਾਂ ਟਵਿੱਟਰ ਨੂੰ ਇਨ੍ਹਾਂ ਦੀ ਪਾਲਣਾ ਕਰਨੀ ਪਵੇਗੀ। ਜਸਟਿਸ ਰੇਖਾ ਪੱਲੀ ਨੇ ਪਟੀਸ਼ਨਕਰਤਾ ਦੀ ਅਪੀਲ ’ਤੇ ਕੇਂਦਰ ਅਤੇ ਮਾਈਕਰੋ ਬਲੌਗਿੰਗ ਸਾਈਟ ਟਵਿੱਟਰ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਪਟੀਸ਼ਨਰ ਅਮਿਤ ਅਚਾਰੀਆ ਨੇ ਦਾਅਵਾ ਕੀਤਾ ਹੈ ਕਿ ਟਵਿੱਟਰ ਨੇ ਨੇਮਾਂ ਦੀ ਪਾਲਣਾ ਨਹੀਂ ਕੀਤੀ। ਦੂਜੇ ਪਾਸੇ ਟਵਿੱਟਰ ਨੇ ਅਦਾਲਤ ਕੋਲ ਆਪਣਾ ਦਾਅਵਾ ਪੇਸ਼ ਕਰਦਿਆਂ ਕਿਹਾ ਕਿ ਉਸ ਨੇ ਨਿਯਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀ ਨਿਯੁੁਕਤ ਕੀਤਾ ਹੈ, ਪਰ ਕੇਂਦਰ ਨੇ ਇਸ ਦਾਅਵੇ ਨੂੰ ਗਲਤ ਠਹਿਰਾਇਆ ਹੈ। -ਪੀਟੀਆਈ