DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Canada ’ਚ ਉਡਾਣ ਸਿਖਲਾਈ ਦੌਰਾਨ ਹਵਾਈ ਹਾਦਸੇ ’ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਨੇ ਜਤਾਇਆ ਦੁੱਖ; ਮ੍ਰਿਤਕ ਦੇਹਾਂ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

  • fb
  • twitter
  • whatsapp
  • whatsapp
featured-img featured-img
ਕੈਨੇਡਾ ਉਡਾਣ ਸਿਖਲਾਈ ਦੌਰਾਨ ਹਵਾਈ ਹਾਦਸੇ ’ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ। ਸੰਕੇਤਕ ਤਸਵੀਰ: iStock
Advertisement

ਕੈਨੇਡਾ ਵਿੱਚ ਉਡਾਣ ਸਿਖਲਾਈ (ਫਲਾਈਟ ਟਰੇਨਿੰਗ) ਦੌਰਾਨ ਵਾਪਰੇ ਇੱਕ ਦਰਦਨਾਕ ਹਵਾਈ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਭਾਰਤੀ ਮਿਸ਼ਨ ਵੱਲੋਂ ਸਾਂਝੀ ਕੀਤੀ ਗਈ ਹੈ।

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸਿਵਾਕੁਮਾਰ ਅਤੇ ਪੁਡੂਚੇਰੀ ਦੇ ਸ੍ਰੀਸਰਨ ਥਿਰੂਗਨਾਨਾਸੰਬੰਥਮ ਵਜੋਂ ਹੋਈ ਹੈ, ਜੋ ਉਡਾਣ ਸਿਖਲਾਈ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਵੈਨਕੂਵਰ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਨੇ ਐਤਵਾਰ ਨੂੰ ਉਨ੍ਹਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement

ਕੌਂਸਲੇਟ ਜਨਰਲ ਨੇ 'ਐਕਸ' (ਟਵਿੱਟਰ) ’ਤੇ ਇੱਕ ਪੋਸਟ ਵਿੱਚ ਕਿਹਾ, “ਵੈਨਕੂਵਰ ਸਥਿਤ ਭਾਰਤ ਦਾ ਕੌਂਸਲੇਟ ਜਨਰਲ ਤਾਮਿਲਨਾਡੂ ਦੇ ਸ੍ਰੀ ਮਨੋਜ ਸਿਵਾਕੁਮਾਰ ਅਤੇ ਪੁਡੂਚੇਰੀ ਦੇ ਸ੍ਰੀਸਰਨ ਥਿਰੂਗਨਾਨਾਸੰਬੰਥਮ ਦੀ ਦਰਦਨਾਕ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਇਹ ਦੋਵੇਂ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਉਡਾਣ ਸਿਖਲਾਈ ਦੌਰਾਨ ਇੱਕ ਹਵਾਈ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੇ।”

Advertisement

ਮਿਸ਼ਨ ਨੇ ਅੱਗੇ ਕਿਹਾ, “ਇਸ ਔਖੀ ਘੜੀ ਵਿੱਚ ਸਾਡੀ ਡੂੰਘੀ ਹਮਦਰਦੀ ਪੀੜਤ ਪਰਿਵਾਰਾਂ ਅਤੇ ਉਨ੍ਹਾਂ ਦੇ ਸਨੇਹੀਆਂ ਨਾਲ ਹੈ। ਕੌਂਸਲੇਟ ਮ੍ਰਿਤਕ ਦੇਹਾਂ ਨੂੰ ਭਾਰਤ ਭੇਜਣ ਲਈ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।”

Advertisement
×