ਨਵੀਂ ਦਿੱਲੀ: ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਦੇ ਸੀਨੀਅਰ ਅਧਿਕਾਰੀ ਨੇ ਅੱਜ ਦੱਸਿਆ ਕਿ 9 ਜਨਵਰੀ ਨੂੰ ਬੰਗਲੂਰੂ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਤੁਰੰਤ ਬਾਅਦ ਇੰਡੀਗੋ ਦੇ ਜਹਾਜ਼ਾਂ ਦੀ ਟੱਕਰ ਹੋਣ ਤੋਂ ਬਚ ਗਈ ਸੀ। ਉਨ੍ਹਾਂ ਦੱਸਿਆ ਕਿ ਉਕਤ ਘਟਨਾ ਕਿਸੇ ਵੀ ਲਾਗਬੁੱਕ ’ਚ ਦਰਜ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਭਾਰਤੀ ਹਵਾਈ ਅੱਡਾ ਅਥਾਰਿਟੀ (ਏਏਆਈ) ਵੱਲੋਂ ਇਸ ਦੀ ਸੂਚਨਾ ਦਿੱਤੀ ਗਈ ਸੀ। ਇਸੇ ਦੌਰਾਨ ਡੀਜੀਸੀਏ ਦੇ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਹਵਾਬਾਜ਼ੀ ਰੈਗੂਲੇਟਰ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕਸੂਰਵਾਰ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਇੰਡੀਗੋ ਅਤੇ ਏਏਆਈ ਵੱਲੋਂ ਇਸ ਮਾਮਲੇ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। -ਪੀਟੀਆਈ