ਸ੍ਰੀਨਗਰ, 5 ਅਗਸਤ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਇੱਕ ਜਵਾਨ ਤੇ ਇੱਕ ਆਮ ਨਾਗਰਿਕ ਜ਼ਖ਼ਮੀ ਹੋ ਗਏ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਖੇਤਰ ਵਿੱਚ ਅਤਿਵਾਦੀਆਂ ਦੇ ਛੁਪੇ ਹੋਣ ਸਬੰਧੀ ਸੂਚਨਾ ਮਿਲੀ ਸੀ। ਇਸ ਤੋ ਬਾਅਦ ਸੁਰੱਖਿਆ ਬਲਾਂ ਨੇ ਇਸ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਦੇ ਇੱਕ ਬੁਲਾਰੇ ਨੇ ਟਵੀਟ ਕੀਤਾ ਕਿ ਮੁਕਾਬਲੇ ਵਿੱਚ ਇੱਕ ਜਵਾਨ ਅਤੇ ਇੱਕ ਆਮ ਨਾਗਰਿਕ ਜ਼ਖ਼ਮੀ ਹੋ ਗਏ। ਇਸ ਖੇਤਰ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਹਾਲਾਂਕਿ, ਇਹ ਸਪਸ਼ਟ ਨਹੀਂ ਹੋਇਆ ਕਿ ਨਾਗਰਿਕ ਜ਼ਖ਼ਮੀ ਕਿਵੇਂ ਹੋਇਆ। –ਪੀਟੀਆਈ