ਸ੍ਰੀਨਗਰ, 19 ਜੁਲਾਈ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ ‘ਤੇ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਘੁਸਪੈਠ ਨੂੰ ਨਾਕਾਮ ਕਰਦਿਆਂ ਦੋ ਅਤਿਵਾਦੀਆਂ ਨੂੰ ਮਾਰ ਮੁਕਾਇਆ। ਕੁਪਵਾੜਾ ਦੇ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਨੂੰ ਫੌਜ ਅਤੇ ਜੰਮੂ-ਕਸ਼ਮੀਰ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਨਾਕਾਮ ਕਰ ਦਿੱਤਾ ਗਿਆ। ਗੋਲੀਬਾਰੀ ਵਾਲੀ ਥਾਂ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ, ਜਿਸ ਵਿੱਚ ਚਾਰ ਏਕੇ ਰਾਈਫਲਾਂ, ਛੇ ਹੈਂਡ ਗ੍ਰਨੇਡ ਅਤੇ ਹੋਰ ਸ਼ਾਮਲਾ ਹੈ। ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ।