ਛੱਤੀਸਗੜ੍ਹ ਦੇ ਬੀਜਾਪੁਰ ਵਿਚ ਨਕਸਲੀਆਂ ਨਾਲ ਮੁਕਾਬਲੇ ’ਚ ਦੋ ਜਵਾਨ ਜ਼ਖ਼ਮੀ
ਮੁਕਾਬਲੇ ’ਚ ਕਈ ਨਕਸਲੀਆਂ ਦੇ ਜ਼ਖ਼ਮੀ ਹੋਣ ਦੀਆਂ ਰਿਪੋਰਟਾਂ
Advertisement
ਛੱਤੀਗਸੜ੍ਹ ਪੁਲੀਸ ਦੇ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੇ ਦੋ ਜਵਾਨ ਮੰਗਲਵਾਰ ਨੂੰ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਨਾਲ ਮੁਕਾਬਲੇ ਵਿਚ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲੇ ਵਿਚ ਕਈ ਨਕਸਲੀਆਂ ਦੇ ਜ਼ਖ਼ਮੀ ਹੋਣ ਦੀ ਵੀ ਰਿਪੋਰਟ ਹੈ।
ਉਨ੍ਹਾਂ ਕਿਹਾ ਕਿ ਗੋਲੀਬਾਰੀ ਸਵੇਰੇ ਉਦੋਂ ਹੋਈ ਜਦੋਂ ਸੂਬਾ ਪੁਲਿਸ ਦੀ ਇੱਕ ਸ਼ਾਖਾ, ਡੀਆਰਜੀ ਦੀ ਇੱਕ ਟੀਮ ਨਕਸਲ ਵਿਰੋਧੀ ਕਾਰਵਾਈ ’ਤੇ ਸੀ। ਅਧਿਕਾਰੀ ਨੇ ਕਿਹਾ ਕਿ ਨਕਸਲੀ ਕਾਡਰਾਂ ਦੀ ਸਰਗਰਮੀ ਬਾਰੇ ਜਾਣਕਾਰੀ ਦੇ ਆਧਾਰ ’ਤੇ ਸੋਮਵਾਰ ਨੂੰ ਇਹ ਕਾਰਵਾਈ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ, ‘‘ਰੁਕ-ਰੁਕ ਕੇ ਗੋਲੀਬਾਰੀ ਅਜੇ ਵੀ ਜਾਰੀ ਸੀ। ਝੜਪ ਵਿੱਚ ਡੀਆਰਜੀ ਦੇ ਦੋ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਉਨ੍ਹਾਂ ਨੂੰ ਮੁੱਢਲੇ ਇਲਾਜ ਮਗਰੋਂ ਰਾਏਪੁਰ ਭੇਜਿਆ ਜਾਵੇਗਾ।’’
Advertisement
Advertisement
×