DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਜੰਮੂ-ਕਸ਼ਮੀਰ ਦੇ ਪੁਣਛ ਵਿੱਚ LOC ਨੇੜੇ ਬਾਰੂਦੀ ਸੁਰੰਗ ਧਮਾਕੇ 'ਚ ਦੋ ਜਵਾਨ ਜ਼ਖ਼ਮੀ

ਜ਼ਖ਼ਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਫ਼ੌਜ ਦੇ ਹਸਪਤਾਲ ਪਹੁੰਚਾਇਆ ਗਿਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ। ਫੋੋਟੋ: ਪੀਟੀਆਈ
Advertisement

ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (ਐੱਲ ਓ ਸੀ) ਨੇੜੇ ਬੁੱਧਵਾਰ ਸ਼ਾਮ ਇੱਕ ਬਾਰੂਦੀ ਸੁਰੰਗ ਵਿੱਚ ਧਮਾਕਾ ਹੋਣ ਕਾਰਨ ਫ਼ੌਜ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਅਨੁਸਾਰ, ਜਵਾਨ ਮੇਂਧਰ ਸੈਕਟਰ ਦੇ ਕਾਂਗਾ ਗਲੀ ਇਲਾਕੇ ਵਿੱਚ ਬਾਰੂਦੀ ਸੁਰੰਗ ਨੂੰ ਨਕਾਰਾ (ਡਿਫਿਊਜ਼) ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਉਦੋਂ ਹੀ ਉਸ ਵਿੱਚ ਧਮਾਕਾ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਫ਼ੌਜ ਦੇ ਹਸਪਤਾਲ ਪਹੁੰਚਾਇਆ ਗਿਆ।

Advertisement

ਉਨ੍ਹਾਂ ਕਿਹਾ ਕਿ ਫ਼ੌਜ ਦੀ ਗਸ਼ਤ ਕਰ ਰਹੀ ਟੀਮ ਨੂੰ ਇਹ ਬਾਰੂਦੀ ਸੁਰੰਗ ਦਿਖਾਈ ਦਿੱਤੀ ਸੀ, ਜਿਸ ਤੋਂ ਬਾਅਦ ਵਿਸਫੋਟਕ ਯੰਤਰ ਨੂੰ ਨਕਾਰਾ ਕਰਨ ਲਈ ਮਾਹਰਾਂ ਨੂੰ ਸੱਦਿਆ ਗਿਆ ਸੀ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠ ਰੋਕਣ ਦੇ ਹਿੱਸੇ ਵਜੋਂ ਸਰਹੱਦੀ ਇਲਾਕਿਆਂ ਵਿੱਚ ਲੈਂਡਮਾਈਨਾਂ (ਬਾਰੂਦੀ ਸੁਰੰਗਾਂ) ਵਿਛਾਈਆਂ ਜਾਂਦੀਆਂ ਹਨ, ਜੋ ਕਿ ਕਈ ਵਾਰ ਮੀਂਹ ਵਿੱਚ ਰੁੜ੍ਹ ਜਾਂਦੀਆਂ ਹਨ।ਇਸ ਦੌਰਾਨ, ਨਲਵਾ ਦੇਗਵਾਰ ਤੇਰਵਾਨ ਇਲਾਕੇ ਵਿੱਚ ਇੱਕ ਜੰਗ ਲੱਗਿਆ ਹੋਇਆ ਬਿਨਾਂ ਫਟਿਆ ਵਿਸਫੋਟਕ ਉਪਕਰਣ ਬਰਾਮਦ ਕੀਤਾ ਗਿਆ, ਜਿਸ ਨੂੰ ਬਾਅਦ ਵਿੱਚ ਫ਼ੌਜ ਦੇ ਬੰਬ ਨਿਰੋਧਕ ਦਸਤੇ ਨੇ ਸੁਰੱਖਿਅਤ ਤਰੀਕੇ ਨਾਲ ਨਸ਼ਟ ਕਰ ਦਿੱਤਾ।

Advertisement
×