ਜੰਮੂ, 13 ਜਨਵਰੀ
ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਅੱਜ ਕੰਟਰੋਲ ਰੇਖਾ ਕੋਲ ਹੋਈ ਭੇਤਭਰੀ ਗੋਲੀਬਾਰੀ ਦੀ ਘਟਨਾ ਵਿਚ ਦੋ ਜਵਾਨਾਂ ਦੀ ਮੌਤ ਹੋ ਗਈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫ਼ੌਜੀ ਅਧਿਕਾਰੀ ਅਤੇ ਪੁਲੀਸ ਮੌਕੇ ’ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੀ ਇਹ ਘਟਨਾ ਕੰਟਰੋਲ ਰੇਖਾ ਕੋਲ ਰਾਜੌਰੀ ਦੇ ਹੰਜਾਂਵਲੀ ਇਲਾਕੇ ਵਿਚ ਹੋਈ, ਜਿਸ ਵਿਚ ਦੋ ਜਵਾਨ ਜ਼ਖ਼ਮੀ ਹੋ ਗਏ ਅਤੇ ਬਾਅਦ ਵਿਚ ਉਨ੍ਹਾਂ ਦੀ ਮੌਤ ਹੋ ਗਈ। -ਪੀਟੀਆਈ