ਕੁਲਗਾਮ ਮੁਕਾਬਲੇ ’ਚ ਦੋ ਜਵਾਨ ਸ਼ਹੀਦ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅੱਜ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਹੋ ਗਏ ਜਦਕਿ ਦੋ ਅਤਿਵਾਦੀ ਵੀ ਢੇਰ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਗੁਡਾਰ ਜੰਗਲਾਤ ਖੇਤਰ ’ਚ ਅਤਿਵਾਦੀਆਂ...
Advertisement
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅੱਜ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਹੋ ਗਏ ਜਦਕਿ ਦੋ ਅਤਿਵਾਦੀ ਵੀ ਢੇਰ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਗੁਡਾਰ ਜੰਗਲਾਤ ਖੇਤਰ ’ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।
ਅਤਿਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਏ ਜਾਣ ਮਗਰੋਂ ਤਲਾਸ਼ੀ ਮੁਹਿੰਮ ਮੁਕਾਬਲੇ ’ਚ ਤਬਦੀਲ ਹੋ ਗਈ। ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਹੋਈ ਤੇ ਦੋ ਅਤਿਵਾਦੀ ਮਾਰੇ ਗਏ ਅਤੇ ਜੂਨੀਅਰ ਕਮਿਸ਼ਨ ਅਧਿਕਾਰੀ ਸਣੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ’ਚੋਂ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ।’ ਮੁੱਢਲੀ ਸੂਚਨਾ ਅਨੁਸਾਰ ਮਾਰੇ ਗਏ ਅਤਿਵਾਦੀਆਂ ’ਚੋਂ ਇੱਕ ਸਥਾਨਕ ਵਿਅਕਤੀ ਜਦਕਿ ਦੂਜਾ ਵਿਦੇਸ਼ੀ ਅਤਿਵਾਦੀ ਦੱਸਿਆ ਜਾ ਰਿਹਾ ਹੈ ਜਿਸ ਦਾ ਕੋਡ ਨਾਂ ‘ਰਹਿਮਾਨ ਭਾਈ’ ਹੈ।
Advertisement
Advertisement