ਸ੍ਰੀਨਗਰ: ਜੰਮੂ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਵਿਚ ਅੱਜ ਅਤਿਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਦੋ ਨਾਗਰਿਕ ਹਲਾਕ ਹੋ ਗਏ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਬਲੀਪੁਰਾ ’ਚ ਅਤਿਵਾਦੀਆਂ ਨੇ ਦੋ ਵਿਅਕਤੀਆਂ ’ਤੇ ਗੋਲੀਆਂ ਚਲਾ ਦਿੱਤੀਆਂ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੋਹਾਂ ਮ੍ਰਿਤਕਾਂ ਦੀ ਪਛਾਣ ਸੰਜੀਦ ਅਹ ਪਰੇਅ (19) ਤੇ ਸ਼ਾਨ ਭੱਟ (35) ਵਜੋਂ ਹੋਈ ਹੈ। -ਪੀਟੀਆਈ