ਕੁਲਗਾਮ ’ਚ ਅਤਿਵਾਦੀਆਂ ਵੱਲੋਂ ਦੋ ਹੋਰ ਗ਼ੈਰ-ਕਸ਼ਮੀਰੀ ਮਜ਼ਦੂਰਾਂ ਦੀ ਹੱਤਿਆ

ਕਸ਼ਮੀਰ ਵਿਚ ਬਾਹਰਲੇ ਸੂਬਿਆਂ ਦੇ ਵਿਅਕਤੀਆਂ ’ਤੇ ਚੌਵੀ ਘੰਟਿਆਂ ’ਚ ਤੀਜਾ ਹਮਲਾ

ਕੁਲਗਾਮ ’ਚ ਅਤਿਵਾਦੀਆਂ ਵੱਲੋਂ ਦੋ ਹੋਰ ਗ਼ੈਰ-ਕਸ਼ਮੀਰੀ ਮਜ਼ਦੂਰਾਂ ਦੀ ਹੱਤਿਆ

ਹਮਲੇ ਵਾਲੀ ਥਾਂ ਨੇੜੇ ਤਲਾਸ਼ੀ ਮੁਹਿੰਮ ਚਲਾਉਂਦੀ ਹੋਈ ਪੁਲੀਸ।

ਸ੍ਰੀਨਗਰ, 17 ਅਕਤੂਬਰ

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨੇ ਅੱਜ ਦੋ ਹੋਰ ਗ਼ੈਰ-ਕਸ਼ਮੀਰੀ ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪਿਛਲੇ ਕਈ ਦਿਨਾਂ ਤੋਂ ਵਾਦੀ ਵਿਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਸ਼ਮੀਰ ਜ਼ੋਨ ਦੀ ਪੁਲੀਸ ਨੇ ਦੱਸਿਆ ਕਿ ਕੁਲਗਾਮ ਦੇ ਵਨਪੋਹ ਇਲਾਕੇ ਵਿਚ ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਬਿਹਾਰੀ ਮਜ਼ਦੂਰਾਂ ਰਾਜਾ ਰੇਸ਼ੀ ਦੇਵ ਤੇ ਜੋਗਿੰਦਰ ਰੇਸ਼ੀ ਦੇਵ ਦੀ ਹੱਤਿਆ ਕਰ ਦਿੱਤੀ।  ਇਕ ਹੋਰ ਮਜ਼ਦੂਰ ਚੁਨ ਚੁਨ ਰੇਸ਼ੀ ਦੇਵੀ ਫੱਟੜ ਹੋ ਗਿਆ ਹੈ। ਪੁਲੀਸ ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਾ ਪਾ ਲਿਆ ਹੈ। ਅਧਿਕਾਰੀਆਂ ਮੁਤਾਬਕ ਅਤਿਵਾਦੀ ਮਜ਼ਦੂਰਾਂ ਵੱਲੋਂ ਕਿਰਾਏ ਉਤੇ ਲਈ ਰਿਹਾਇਸ਼ ਵਿਚ ਵੜ ਗਏ ਤੇ ਗੋਲੀਆਂ ਚਲਾ ਦਿੱਤੀਆਂ। ਪਿਛਲੇ 24 ਘੰਟਿਆਂ ਵਿਚ ਬਾਹਰਲੇ ਸੂਬਿਆਂ ਦੇ ਮਜ਼ਦੂਰਾਂ ਉਤੇ ਇਹ ਤੀਜਾ ਹਮਲਾ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਪੁਲੀਸ ਨੇ ਕਿਹਾ ਹੈ ਕਿ ਗ਼ੈਰ ਕਸ਼ਮੀਰੀ ਮਜ਼ਦੂਰਾਂ ਨੂੰ ਤੁਰੰਤ ਪੁਲੀਸ ਤੇ ਸੈਨਾ ਦੇ ਕੈਂਪਾਂ ਵਿਚ ਲਿਆਂਦਾ ਜਾਵੇਗਾ।  ਸ਼ਨਿਚਰਵਾਰ ਸ਼ਾਮ ਬਿਹਾਰ ਦੇ ਇਕ ਰੇੜ੍ਹੀ ਲਾਉਣ ਵਾਲੇ ਦੀ ਅਤੇ ਯੂਪੀ ਦੇ ਇਕ ਕਾਰਪੇਂਟਰ ਦੀ ਹੱਤਿਆ ਕਰ ਦਿੱਤੀ ਗਈ ਸੀ। ਨਾਗਰਿਕਾਂ ਦੀਆਂ ਲਗਾਤਾਰ ਹੋ ਰਹੀਆਂ ਹੱਤਿਆਵਾਂ ਦੇ ਮੱਦੇਨਜ਼ਰ ਅੱੱਜ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਅਤਿਵਾਦੀਆਂ ਤੇ ਉਨ੍ਹਾਂ ਦੇ ਹਮਦਰਦਾਂ ਦਾ ਖ਼ਾਤਮਾ ਕਰ ਕੇ ਖ਼ੂਨ ਦੀ ਡੁੱਲ੍ਹੀ ਹਰ ਇਕ ਬੂੰਦ ਦਾ ਬਦਲਾ ਲਿਆ ਜਾਵੇਗਾ। ਸਿਨਹਾ ਨੇ ਕਿਹਾ ਕਿ ਜੰਮੂ ਕਸ਼ਮੀਰ ਦੀ ਸਮਾਜਿਕ-ਆਰਥਿਕ ਤਰੱਕੀ ਵਿਚ ਅੜਿੱਕਾ ਪਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਤੋਂ ਇਲਾਵਾ ਸ਼ਾਂਤੀ ਭੰਗ ਕਰਨ ਤੇ ਲੋਕਾਂ ਦਾ ਵਿਕਾਸ ਰੋਕਣ ਦਾ ਯਤਨ ਕੀਤਾ ਜਾ ਰਿਹਾ ਹੈ। ਉਪ ਰਾਜਪਾਲ ਨੇ ਜਾਨ ਗੁਆਉਣ ਵਾਲਿਆਂ ਨੂੰ ਇਕ ਰੇਡੀਓ ਪ੍ਰੋਗਰਾਮ ਰਾਹੀਂ ਸ਼ਰਧਾਂਜਲੀ ਦਿੱਤੀ। ਜੰਮੂ ਕਸ਼ਮੀਰ ਵਿਚ ਭਾਜਪਾ ਦੇ ਬੁਲਾਰੇ ਅਲਤਾਫ਼ ਠਾਕੁਰ ਨੇ ਹੱਤਿਆਵਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ‘ਇਹ ਨਿਰੋਲ ਨਸਲਕੁਸ਼ੀ ਹੈ। ਗ਼ੈਰ-ਕਸ਼ਮੀਰੀਆਂ ਦੀਆਂ ਬੇਰਹਿਮੀ ਨਾਲ ਹੱਤਿਆਵਾਂ ਅਣਮਨੁੱਖੀ ਹਨ ਤੇ ਦਹਿਸ਼ਤਗਰਦਾਂ ਦੀ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ।’ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਫੋਨ ’ਤੇ ਗੱਲਬਾਤ ਕਰ ਕੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਮ੍ਰਿਤਕਾਂ ਦੇ ਵਾਰਿਸਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ 

ਮਾਂ-ਪੁੱਤ ਸਣੇ ਤਿੰਨ ਨੂੰ ਹਿਰਾਸਤ ’ਚ ਲਿਆ

ਜੰਮੂ: ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਪੁਣਛ ਅਤੇ ਰਾਜੌਰੀ ਦੇ ਜੰਗਲਾਂ ’ਚ ਚੱਲ ਰਹੀ ਤਲਾਸ਼ੀ ਮੁਹਿੰਮ ਦੌਰਾਨ ਮਾਂ ਅਤੇ ਪੁੱਤਰ ਸਣੇ ਤਿੰਨ ਵਿਅਕਤੀਆਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਗਿਆ ਹੈ। ਇਨ੍ਹਾਂ ਜੰਗਲਾਂ ’ਚ ਪਿਛਲੇ ਇਕ ਹਫ਼ਤੇ ਦੌਰਾਨ ਦੋ ਵੱਖ ਵੱਖ ਮੁਕਾਬਲਿਆਂ ’ਚ 9 ਜਵਾਨ ਸ਼ਹੀਦ ਹੋ ਚੁੱਕੇ ਹਨ। ਅਧਿਕਾਰੀਆਂ ਨੇ ਕਿਹਾ ਕਿ ਅਤਿਵਾਦੀਆਂ ਨੂੰ ਜਾਣਕਾਰੀ ਦੇਣ ਦੇ ਸ਼ੱਕ ਹੇਠ ਭੱਟਾ ਦਰੀਆਂ ਜੰਗਲ ਦੇ ਵਸਨੀਕ 45 ਵਰ੍ਹਿਆਂ ਦੀ ਮਹਿਲਾ, ਉਸਦੇ ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਤਿੰਨਾਂ ਤੋਂ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਉਨ੍ਹਾਂ ਅਤਿਵਾਦੀਆਂ ਨੂੰ ਆਪਣੀ ਮਰਜ਼ੀ ਨਾਲ ਜਾਂ ਬੰਦੂਕ ਦੀ ਨੋਕ ’ਤੇ ਭੋਜਨ ਅਤੇ ਪਨਾਹ ਦਿੱਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਪਹਾੜੀ ਅਤੇ ਸੰਘਣੇ ਜੰਗਲ ਵਾਲਾ ਇਲਾਕਾ ਹੋਣ ਕਰਕੇ ਕਾਰਵਾਈ ’ਚ ਦਿੱਕਤ ਆ ਰਹੀ ਹੈ। ਰਾਜੌਰੀ-ਪੁਣਛ ਰੇਂਜ ਦੇ ਡੀਆਈਜੀ ਵਿਵੇਕ ਗੁਪਤਾ ਨੇ ਕਿਹਾ ਕਿ ਅਤਿਵਾਦੀਆਂ ਦੀ ਜੰਗਲ ’ਚ ਮੌਜੂਦਗੀ ਬਾਰੇ ਢਾਈ ਕੁ ਮਹੀਨੇ ਪਹਿਲਾਂ ਪਤਾ ਲੱਗਾ ਸੀ ਅਤੇ ਉਨ੍ਹਾਂ ਦਾ ਪਤਾ ਲਾਉਣ ਲਈ ਮੁਹਿੰਮ ਵਿੱਢੀ ਗਈ ਹੈ।  ਉਨ੍ਹਾਂ ਕਿਹਾ ਕਿ ਮੇਂਧੜ ਤੋਂ ਥਾਣਾਮੰਡੀ ਤੱਕ ਪੂਰੇ ਜੰਗਲ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਫ਼ੌਜ ਨੇ ਇਲਾਕੇ ’ਚ ਪੈਰਾ ਕਮਾਂਡੋਜ਼ ਅਤੇ ਹੈਲੀਕਾਪਟਰ ਤਾਇਨਾਤ ਕੀਤੇ ਹਨ। -ਪੀਟੀਆਈ 

ਹੱਤਿਆਵਾਂ ’ਚ ਕਸ਼ਮੀਰੀਆਂ ਦੀ ਕੋਈ ਭੂਮਿਕਾ ਨਹੀਂ: ਫਾਰੂਕ

ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਹਾਲ ਹੀ ਵਿਚ ਹੋਈਆਂ ਨਾਗਰਿਕਾਂ ਦੀਆਂ ਹੱਤਿਆਵਾਂ ਵਿਚ ਕਸ਼ਮੀਰੀਆਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਹਮਲੇ ਕਸ਼ਮੀਰੀਆਂ ਨੂੰ ਬਦਨਾਮ ਕਰਨ ਲਈ ਇਕ ਸਾਜ਼ਿਸ਼ ਤਹਿਤ ਕੀਤੇ ਜਾ ਰਹੇ ਹਨ। ਫਾਰੂਕ ਨੇ ਨਾਲ ਹੀ ਕਿਹਾ ਕਿ ਇਹ ਘਟਨਾਵਾਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਸ਼ਾਂਤੀ ਭੰਗ ਕਰਨ ਦਾ ਯਤਨ ਹਨ। ਐਨਸੀ ਆਗੂ ਨੇ ਕਿਹਾ ਕਿ ਇਹ ਹੱਤਿਆਵਾਂ ਮੰਦਭਾਗੀਆਂ ਹਨ ਤੇ ਇਕ ਸਾਜ਼ਿਸ਼ ਤਹਿਤ ਕੀਤੀਆਂ ਜਾ ਰਹੀਆਂ ਹਨ। ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਵਾਰ-ਵਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਮ੍ਰਿਤਕਾਂ ਦੇ ਪਰਿਵਾਰਾਂ ਲਈ ਬੇਹੱਦ ਦੁਖੀ ਹਨ ਕਿਉਂਕਿ ਇਨ੍ਹਾਂ ਸਾਰਿਆਂ ਨੇ ਰੋਜ਼ੀ-ਰੋਟੀ ਖਾਤਰ ਆਪਣੇ ਘਰਾਂ ਦਾ ਅਰਾਮ ਛੱਡਿਆ ਸੀ। ਸੀਪੀਐਮ ਆਗੂ ਐਮ.ਵਾਈ. ਤਰੀਗਾਮੀ ਨੇ ਵੀ ਕਿਹਾ ਕਿ ਬੇਕਸੂਰ ਮਜ਼ਦੂਰਾਂ ਦੀ ਹੱਤਿਆ ਘਿਨੌਣਾ ਅਪਰਾਧ ਹੈ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਾਰੇ ਇਕਜੁੱਟ ਹੋ ਕੇ, ਸਿਆਸੀ ਏਜੰਡੇ ਤੋਂ ਉੱਪਰ ਉੱਠ ਅਜਿਹੇ ਅਪਰਾਧ ਖ਼ਿਲਾਫ਼ ਆਵਾਜ਼ ਬੁਲੰਦ ਕਰਨ। -ਪੀਟੀਆਈ

     

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All