ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਮੁਕਾਬਲੇ ਦੌਰਾਨ ਦੋ ਨਕਸਲੀ ਹਲਾਕ

  Two Naxalites killed in encounterਇਸ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ ਜਿਨ੍ਹਾਂ ’ਤੇ 8-8 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਹ ਜਾਣਕਾਰੀ ਮਿਲੀ ਸੀ ਕਿ ਬੀਜਾਪੁਰ ਦੇ ਦੱਖਣ-ਪੱਛਮੀ ਖੇਤਰ...
Advertisement

 

Two Naxalites killed in encounterਇਸ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ ਜਿਨ੍ਹਾਂ ’ਤੇ 8-8 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਹ ਜਾਣਕਾਰੀ ਮਿਲੀ ਸੀ ਕਿ ਬੀਜਾਪੁਰ ਦੇ ਦੱਖਣ-ਪੱਛਮੀ ਖੇਤਰ ਵਿੱਚ ਨਕਸਲੀ ਲੁਕੇ ਹੋਏ ਹਨ। ਇਸ ਤੋਂ ਬਾਅਦ ਜ਼ਿਲ੍ਹਾ ਰਿਜ਼ਰਵ ਗਾਰਡ ਦੀ ਇੱਕ ਟੀਮ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਤੇ ਮੁਕਾਬਲੇ ਦੌਰਾਨ ਦੋ ਨਕਸਲੀ ਮਾਰੇ ਗਏ।

Advertisement

ਸੁਰੱਖਿਆ ਕਰਮੀਆਂ ਨੇ ਮੁਕਾਬਲੇ ਵਾਲੀ ਥਾਂ ਤੋਂ ਪਾਬੰਦੀਸ਼ੁਦਾ ਮਾਓਵਾਦੀ ਸੰਗਠਨ ਨਾਲ ਸਬੰਧਤ ਇੱਕ .303 ਰਾਈਫਲ, ਇੱਕ ਮੈਗਜ਼ੀਨ ਅਤੇ ਚਾਰ ਜ਼ਿੰਦਾ ਰੌਂਦ, ਇੱਕ 12-ਬੋਰ ਬੰਦੂਕ ਨਾਲ ਚਾਰ ਜਿੰਦਾ ਰੌਂਦ, ਵਿਸਫੋਟਕ ਸਮੱਗਰੀ ਅਤੇ ਹੋਰ ਸਮਾਨ ਬਰਾਮਦ ਕੀਤਾ। ਬੀਜਾਪੁਰ ਦੇ ਸੁਪਰਡੈਂਟ ਆਫ਼ ਪੁਲੀਸ (ਐੱਸ.ਪੀ.) ਜਤਿੰਦਰ ਕੁਮਾਰ ਯਾਦਵ ਨੇ ਕਿਹਾ ਕਿ ਮਾਰੇ ਗਏ ਨਕਸਲੀਆਂ ਦੀ ਪਛਾਣ ਹਿਡਮਾ ਪੋਡੀਅਮ (34) ਅਤੇ ਮੁੰਨਾ ਮਾਡਕਮ (25) ਵਜੋਂ ਹੋਈ ਹੈ। ਪੀਟੀਆਈ

 

Advertisement
Show comments