ਛੱਤੀਸਗੜ੍ਹ ਦੇ ਬੀਜਾਪੁਰ ’ਚ ਮੁਕਾਬਲੇ ਦੌਰਾਨ ਦੋ ਨਕਸਲੀ ਹਲਾਕ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਅੱਜ ਸਵੇਰੇ ਤਿਲੰਗਾਨਾ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਦੇ ਦੱਖਣ-ਪੱਛਮੀ ਖੇਤਰ ਦੇ ਜੰਗਲ ਵਿੱਚ ਨਕਸਲੀ ਵਿਰੋਧੀ...
Advertisement
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਨਕਸਲੀ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਅੱਜ ਸਵੇਰੇ ਤਿਲੰਗਾਨਾ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਦੇ ਦੱਖਣ-ਪੱਛਮੀ ਖੇਤਰ ਦੇ ਜੰਗਲ ਵਿੱਚ ਨਕਸਲੀ ਵਿਰੋਧੀ ਅਪਰੇਸ਼ਨ ਵਿੱਢਿਆ ਸੀ।
ਪੁਲੀਸ ਨੇ ਗੋਲੀਬਾਰੀ ਰੁਕਣ ਮਗਰੋਂ ਮੁਕਾਬਲੇ ਵਾਲੀ ਥਾਂ ਤੋਂ ਦੋ ਨਕਸਲੀਆਂ ਦੀਆਂ ਲਾਸ਼ਾਂ, ਇੱਕ .303 ਰਾਈਫਲ ਸਮੇਤ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਰਵਾਈ ਅਜੇ ਵੀ ਜਾਰੀ ਹੈ, ਅਤੇ ਇਸ ਦੇ ਖਤਮ ਹੋਣ ਤੋਂ ਬਾਅਦ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ।
Advertisement
ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਰਾਜ ਦੇ ਗਾਰੀਆਬੰਦ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਦੇ ਕੇਂਦਰੀ ਕਮੇਟੀ ਮੈਂਬਰ ਮੋਡਮ ਬਾਲਕ੍ਰਿਸ਼ਨ ਸਮੇਤ ਦਸ ਨਕਸਲੀ ਮਾਰ ਮੁਕਾਏ ਸਨ। ਬਾਲਕ੍ਰਿਸ਼ਨ ਦੇ ਸਿਰ ’ਤੇ 1 ਕਰੋੜ ਰੁਪਏ ਦਾ ਇਨਾਮ ਸੀ।
Advertisement
Advertisement
×

