ਨਵੀਂ ਦਿੱਲੀ, 14 ਜੁਲਾਈ
ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਉੱਜਲ ਭੂਈਆਂ ਅਤੇ ਜਸਟਿਸ ਐੱਸ. ਵੈਂਕਟਨਾਰਾਇਣ ਭੱਟੀ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁਕਾਈ ਹੈ। ਜਸਟਿਸ ਭੂਈਆਂ ਅਤੇ ਜਸਟਿਸ ਭੱਟੀ ਦੇ ਸਹੁੰ ਚੁੱਕਣ ਨਾਲ ਹੀ ਸਿਖਰਲੀ ਅਦਾਲਤ ’ਚ ਜੱਜਾਂ ਦੀ ਗਿਣਤੀ ਵਧ ਕੇ 32 ਹੋ ਗਈ ਹੈ, ਜਿਨ੍ਹਾਂ ਵਿੱਚ ਸੀਜੇਆਈ ਚੰਦਰਚੂੜ ਵੀ ਸ਼ਾਮਲ ਹਨ। ਸਿਖਰਲੀ ਅਦਾਲਤ ਦੇ ਆਡੀਟੋਰੀਅਮ ’ਚ ਸਹੁੰ ਚੁੱਕ ਸਮਾਗਮ ਮੌਕੇ ਸੀਜੇਆਈ ਨੇ ਦੋ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। -ਪੀਟੀਆਈ