ਸੰਭਲ , 7 ਮਈ
ਉੱਤਰ ਪ੍ਰਦੇਸ਼ ਪੰਚਾਇਤ ਚੋਣਾਂ ਵਿੱਚ ਦੋ ਪਿੰਡਾਂ ਦੇ ਨਵੇਂ ਬਣੇ ਮੁਖੀਆਂ ਦੀ ਮੌਤ ਹੋ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਸੀ ਪਰ ਉਨ੍ਹਾਂ ਦੀ ਕੋਵਿਡ-19 ਜਾਂਚ ਨਹੀਂ ਕਰਵਾਈ ਗਈ ਸੀ। ਸੰਭਲ ਦੇ ਸਬ-ਡਿਵੀਜ਼ਨਲ ਮੈਜਿਸਟਰੇਟ ਦੀਪਿੰਦਰ ਯਾਦਵ ਨੇ ਦੱਸਿਆ ਕਿ ਅਸਮੋਲੀ ਬਲਾਕ ਦੇ ਪਿੰਡ ਮਧਨਾ ਦੇ ਨਵੇਂ ਚੁਣੇ ਪ੍ਰਧਾਨ ਅੰਬਰੀਸ਼ ਕੁਮਾਰ (45) ਅਤੇ ਰਜਾ ਪਿੰਡ ਦੇ ਨਵੇਂ ਚੁਣੇ ਪ੍ਰਧਾਨ ਦੁਸ਼ਿਅੰਤ ਕੁਮਾਰ (52) ਦੀ ਮੌਤ ਹੋ ਗਈ। ਇਨ੍ਹਾਂ ਦੋਵਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਸੀ। ਸਿਹਤ ਵਿਭਾਗ ਨੇ ਦੱਸਿਆ ਕਿ ਦੋਵਾਂ ਨੇ ਸੰਭਲ ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਨਹੀਂ ਕਰਾਈ ਸੀ। ਦੋਵਾਂ ਦਾ ਇਲਾਜ ਉਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਿਲ੍ਹੇ ਤੋਂ ਬਾਹਰ ਦੇ ਹਸਪਤਾਲ ਵਿੱਚ ਕਰਵਾ ਰਹੇ ਸਨ। -ਪੀਟੀਆਈ