ਨਵੀਂ ਦਿੱਲੀ: ਖੇਤੀ ਬਿੱਲਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲੋਂ ਤੋੜ ਵਿਛੋੜਾ ਕੀਤੇ ਜਾਣ ਮਗਰੋਂ ਭਗਵਾ ਪਾਰਟੀ ਨੇ ਇਕ ਸਾਲ ਦੇ ਅੰਦਰ ਆਪਣੇ ਦੋ ਪੁਰਾਣੇ ਅਤੇ ਭਰੋਸੇਯੋਗ ਭਾਈਵਾਲ ਗੁਆ ਲਏ ਹਨ। ਅਕਾਲੀ ਦਲ ਅਤੇ ਸ਼ਿਵ ਸੈਨਾ ਦੇ ਵੱਖ ਹੋਣ ਨਾਲ ਭਾਜਪਾ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਹੈ। ਸਿਆਸੀ ਮਾਹਿਰਾਂ ਮੁਤਾਬਕ ਭਾਜਪਾ ਟਕਸਾਲੀ ਅਕਾਲੀਆਂ ਨੂੰ ਤਰਜੀਹ ਦੇ ਸਕਦੀ ਹੈ ਜੋ ਸੁਖਬੀਰ ਸਿੰਘ ਬਾਦਲ ਖਿਲਾਫ਼ ਆਵਾਜ਼ ਬੁਲੰਦ ਕਰਦੇ ਰਹੇ ਹਨ। -ਪੀਟੀਆਈ