ਦੋ ਜਥੇਬੰਦੀਆਂ ਨੇ ਕਿਸਾਨ ਸੰਘਰਸ਼ ਨੂੰ ਅਲਵਿਦਾ ਕਿਹਾ

ਦੋ ਜਥੇਬੰਦੀਆਂ ਨੇ ਕਿਸਾਨ ਸੰਘਰਸ਼ ਨੂੰ ਅਲਵਿਦਾ ਕਿਹਾ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 27 ਜਨਵਰੀ

ਮੰਗਲਵਾਰ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਦੀ ਘੇਰਾਬੰਦੀ ਅਤੇ ਰਾਜਧਾਨੀ ਦੀਆਂ ਸੜਕਾਂ 'ਤੇ ਹਿੰਸਾ ਤੋਂ ਬਾਅਦ ਬੁੱਧਵਾਰ ਨੂੰ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਅਤੇ ਬੀਕੇਯੂ (ਭਾਨੂ) ਨੇ ਕਿਸਾਨ ਸੰਘਰਸ਼ ਨੂੰ ਅਲਵਿਦਾ ਆਖ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀ ਏਕਤਾ ਵਿੱਚ ਫੁੱਟ ਪੈ ਗਈ ਹੈ।

ਏਆਈਕੇਐੱਸਸੀਸੀ ਦੇ ਮੁਖੀ ਵੀਐੱਮ ਸਿੰਘ ਅਤੇ ਬੀਕੇਯੂ ਭਾਨੂ ਦੇ ਭਾਨੂ ਪ੍ਰਤਾਪ ਸਿੰਘ ਨੇ ਅੱਜ ਇਹ ਐਲਾਨ ਕਰਨ ਲਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਉਨ੍ਹਾਂ ਦੀਆਂ ਜਥੇਬੰਦੀਆਂ ਕਿਸਾਨਾਂ ਦੇ ਪ੍ਰਦਰਸ਼ਨਾਂ ਤੋਂ ਪਿੱਛੇ ਹਟ ਰਹੀਆਂ ਹਨ, ਕਿਉਂਕਿ ਬੀਤੇ ਦਿਨ ਜੋ ਕੁੱਝ ਹੋਇਆ ਉਸ ਤੋਂ ਬਾਅਦ ਸੰਘਰਸ਼ ਵਿੱਚ ਰਹਿਦਾ ਕਿਸੇ ਪਾਸੇ ਤੋਂ ਜਾਇਜ਼ ਨਹੀਂ ਲੱਗਦਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All