ਪ੍ਰਯਾਗਰਾਜ: ਅਯੁੱਧਿਆ ਵਿੱਚ 22 ਜਨਵਰੀ ਨੂੰ ਰਾਮਲੱਲਾ ਮੰਦਰ ਦੇ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਰੋਕਣ ਸਬੰਧੀ ਅਲਾਹਬਾਦ ਹਾਈ ਕੋਰਟ ਵਿੱਚ ਦੋ ਜਨਹਿੱਤ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਹਨ। ਉੱਚ ਅਦਾਲਤ ਨੇ ਇਨ੍ਹਾਂ ਪਟੀਸ਼ਨਾਂ ਦੀ ਫੌਰੀ ਸੁਣਵਾਈ ਤੋਂ ਇਨਕਾਰ ਕਰਦਿਆਂ ਇਨ੍ਹਾਂ ਦੀ ਸੁਣਵਾਈ ਆਮ ਵਾਂਗ ਕਰਨ ਦੀ ਗੱਲ ਆਖੀ ਹੈ। ਗਾਜ਼ੀਆਬਾਦ ਦੇ ਭੋਲਾ ਸਿੰਘ ਵੱਲੋਂ ਦਾਇਰ ਪਟੀਸ਼ਨ ਵਿੱਚ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਤੇ ਯੂਪੀ ਦੇ ਮੁੱਖ ਮੰਤਰੀ ਦੀ ਸ਼ਮੂਲੀਅਤ ’ਤੇ ਰੋਕ ਲਗਾਈ ਜਾਵੇ। ਇਹ ਰੋਕ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣ ਤੱਕ ਲਾਉਣ ਦੀ ਮੰਗ ਕੀਤੀ ਗਈ ਹੈ। -ਆਈਏਐੱਨਐੱਸ