ਕਿਸ਼ਤਵਾੜ ’ਚ ਮੁਕਾਬਲੇ ਦੌਰਾਨ ਦੋ ਜਵਾਨ ਸ਼ਹੀਦ
ਜੰਮੂ: ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ’ਚ ਫੌਜ ਦੇ ਦੋ ਜਵਾਨ ਸ਼ਹੀਦ ਤੇ ਦੋ ਹੋਰ ਜ਼ਖਮੀ ਹੋ ਗਏ ਹਨ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਸੂਹ ਮਿਲਣ ’ਤੇ ਛੱਤਰੂ ਪੱਟੀ ਦੇ ਨਾਇਦਗ਼ਾਮ ਇਲਾਕੇ...
Advertisement
ਜੰਮੂ:
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਨਾਲ ਹੋਏ ਮੁਕਾਬਲੇ ’ਚ ਫੌਜ ਦੇ ਦੋ ਜਵਾਨ ਸ਼ਹੀਦ ਤੇ ਦੋ ਹੋਰ ਜ਼ਖਮੀ ਹੋ ਗਏ ਹਨ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਸੂਹ ਮਿਲਣ ’ਤੇ ਛੱਤਰੂ ਪੱਟੀ ਦੇ ਨਾਇਦਗ਼ਾਮ ਇਲਾਕੇ ’ਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਹੋਏ ਮੁਕਾਬਲੇ ’ਚ ਚਾਰ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਜੇਸੀਓ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਸਿਪਾਹੀ ਅਰਵਿੰਦ ਸਿੰਘ ਨੇ ਦਮ ਤੋੜ ਦਿੱਤਾ। -ਪੀਟੀਆਈ
Advertisement
Advertisement
Advertisement
×