ਸ੍ਰੀਨਗਰ, 30 ਮਈ
ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ਵਿੱਚ ਐਤਵਾਰ ਰਾਤ ਨੂੰ ਅਤਿਵਾਦੀਆਂ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਦੀ ਘੇਰਾਬੰਦੀ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।