ਬਾਂਦੀਪੁਰਾ ’ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਅਤਿਵਾਦੀ ਹਲਾਕ
ਜੰਮੂ ਕਸ਼ਮੀਰ ਵਿੱਚ ਬਾਂਦੀਪੁਰਾ ਜ਼ਿਲ੍ਹੇ ਦੇ ਗੁਰੇਜ਼ ਖੇਤਰ ’ਚ ਕੰਟਰੋਲ ਰੇਖਾ ’ਤੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਬਣਾਉਂਦੇ ਹੋਏ ਦੋ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ। ਇਹ ਜਾਣਕਾਰੀ ਅੱਜ ਭਾਰਤੀ ਫੌਜ ਨੇ ਦਿੱਤੀ। ਸ੍ਰੀਨਗਰ ਸਥਿਤ ਥਲ ਸੈਨਾ ਦੀ...
Advertisement
ਜੰਮੂ ਕਸ਼ਮੀਰ ਵਿੱਚ ਬਾਂਦੀਪੁਰਾ ਜ਼ਿਲ੍ਹੇ ਦੇ ਗੁਰੇਜ਼ ਖੇਤਰ ’ਚ ਕੰਟਰੋਲ ਰੇਖਾ ’ਤੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਬਣਾਉਂਦੇ ਹੋਏ ਦੋ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ। ਇਹ ਜਾਣਕਾਰੀ ਅੱਜ ਭਾਰਤੀ ਫੌਜ ਨੇ ਦਿੱਤੀ। ਸ੍ਰੀਨਗਰ ਸਥਿਤ ਥਲ ਸੈਨਾ ਦੀ ਚਿਨਾਰ ਕੋਰ ਨੇ ‘ਐਕਸ’ ਉੱਤੇ ਦੱਸਿਆ, ‘‘ਜੰਮੂ ਕਸ਼ਮੀਰ ਪੁਲੀਸ ਵੱਲੋਂ ਸੰਭਾਵੀ ਘੁਸਪੈਠ ਦੀ ਕੋਸ਼ਿਸ਼ ਬਾਰੇ ਦਿੱਤੀ ਗਈ ਖ਼ੁਫੀਆ ਜਾਣਕਾਰੀ ਦੇ ਆਧਾਰ ’ਤੇ ਫੌਜ ਤੇ ਜੰਮੂ ਕਸ਼ਮੀਰ ਪੁਲੀਸ ਨੇ ਗੁਰੇਜ਼ ਖੇਤਰ ਵਿੱਚ ਇਕ ਸਾਂਝੀ ਮੁਹਿੰਮ ਸ਼ੁਰੂ ਕੀਤੀ।’’ ਭਾਰਤੀ ਫੌਜ ਨੇ ਕਿਹਾ ਕਿ ਚੌਕਸ ਫੌਜੀਆਂ ਨੇ ਸ਼ੱਕੀ ਗਤੀਵਿਧੀਆਂ ਦੇਖੀਆਂ ਅਤੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ। ਇਸ ’ਤੇ ਅਤਿਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜ ਮੁਤਾਬਕ, ‘‘ਫੌਜੀ ਜਵਾਨਾਂ ਨੇ ਪ੍ਰਭਾਵੀ ਢੰਗ
Advertisement
Advertisement
×