ਅਤਿਵਾਦੀਆਂ ਦੀ ਮਦਦ ਕਰਨ ਦੇ ਸ਼ੱਕ ਹੇਠ ਦੋ ਔਰਤਾਂ ਹਿਰਾਸਤ ’ਚ ਲਈਆਂ
ਜੰਮੂ, 3 ਦਸੰਬਰ ਪੁਲੀਸ ਨੇ ਅੱਜ ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀਆਂ ਦੀ ਮਦਦ ਕਰਨ ਦੇ ਸ਼ੱਕ ’ਚ ਦੋ ਔਰਤਾਂ ਨੂੰ ਪਬਲਿਕ ਸੇਫਟੀ ਐਕਟ (ਪੀਐੱਸਏ) ਤਹਿਤ ਹਿਰਾਸਤ ’ਚ ਲਿਆ ਹੈ। ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਦੀ ਪਛਾਣ ਲੂਧਰਾ ਪਿੰਡ ਦੀ...
Advertisement
ਜੰਮੂ, 3 ਦਸੰਬਰ
ਪੁਲੀਸ ਨੇ ਅੱਜ ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ’ਚ ਅਤਿਵਾਦੀਆਂ ਦੀ ਮਦਦ ਕਰਨ ਦੇ ਸ਼ੱਕ ’ਚ ਦੋ ਔਰਤਾਂ ਨੂੰ ਪਬਲਿਕ ਸੇਫਟੀ ਐਕਟ (ਪੀਐੱਸਏ) ਤਹਿਤ ਹਿਰਾਸਤ ’ਚ ਲਿਆ ਹੈ। ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਦੀ ਪਛਾਣ ਲੂਧਰਾ ਪਿੰਡ ਦੀ ਮਰੀਅਮ ਬੇਗਮ ਅਤੇ ਰਾਏ ਚੱਕ ਦੀ ਅਰਸ਼ਦ ਬੇਗਮ ਵਜੋਂ ਹੋਈ ਹੈ। ਪੁਲੀਸ ਨੇ ਕਿਹਾ ਕਿ ਇਨ੍ਹਾਂ ਔਰਤਾਂ ’ਤੇ ਦਹਿਸ਼ਤਗਰਦ ਜਥੇਬੰਦੀਆਂ ਨੂੰ ਲੌਜਿਸਟੀਕਲ ਸਹਾਇਤਾ ਦੇਣ ਅਤੇ ਉਨ੍ਹਾਂ ਲਈ ਗਾਈਡ ਅਤੇ ਸਹਾਇਕ ਵਜੋਂ ਕੰਮ ਕਰਨ ਦਾ ਦੋਸ਼ ਹੈ। ਪੁਲੀਸ ਨੇ ਕਿਹਾ ਕਿ ਇਨ੍ਹਾਂ ਦੀਆਂ ਕਾਰਵਾਈਆਂ ਜਨਤਕ ਸੁਰੱਖਿਆ ਅਤੇ ਸ਼ਾਂਤੀ ਲਈ ਗੰਭੀਰ ਖਤਰਾ ਪੈਦਾ ਕਰ ਰਹੀਆਂ ਸਨ। ਅਜਿਹੀਆਂ ਹੋਰ ਅਪਰਾਧਕ ਗਤੀਵਿਧੀਆਂ ਰੋਕਣ ਲਈ ਇਨ੍ਹਾਂ ਦੋਵਾਂ ਨੂੰ ਪੀਐੱਸਏ ਤਹਿਤ ਹਿਰਾਸਤ ਵਿੱਚ ਲੈਣ ਦਾ ਹੁਕਮ ਦਿੱਤਾ ਗਿਆ ਸੀ। -ਪੀਟੀਆਈ
Advertisement
Advertisement
×