ਨਵੀਂ ਦਿੱਲੀ, 12 ਸਤੰਬਰ
ਸੁਪਰੀਮ ਕੋਰਟ ਨੇ ਹਰਿਦੁਆਰ ਧਰਮ ਸੰਸਦ ਵਿੱਚ ਨਫ਼ਰਤੀ ਤਕਰੀਰ ਦੇਣ ਦੇ ਮਾਮਲੇ ਵਿੱਚ ਮੁਲਜ਼ਮ ਜਤਿੰਦਰ ਨਾਰਾਇਣ ਤਿਆਗੀ ਨੂੰ ਅੱਜ ਜ਼ਮਾਨਤ ਦੇ ਦਿੱਤੀ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੀ.ਵੀ. ਨਾਗਰਤਨ ਦੀ ਬੈਂਚ ਨੇ ਤਿਆਗੀ ਨੂੰ ਹੇਠਲੀ ਅਦਾਲਤ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ ਕਿ ਉਹ ਇਲੈਕਟ੍ਰੋਨਿਕ ਮੀਡੀਆ ਜਾਂ ਸੋਸ਼ਲ ਮੀਡੀਆ ’ਤੇ ਬਿਆਨ ਨਹੀਂ ਦੇਵੇਗਾ ਅਤੇ ਅਜਿਹੀਆਂ ਹੋਰ ਸਰਗਰਮੀਆਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਹਿੱਸਾ ਨਹੀਂ ਲਵੇਗਾ। -ਪੀਟੀਆਈ