ਯੂਸੀਸੀ ਸੰਵਿਧਾਨ ਨਿਰਮਾਤਾਵਾਂ ਦੀ ਸੋਚ ਸੀ ਤੇ ਇਸ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ: ਧਨਖੜ
ਗੁਹਾਟੀ, 4 ਜੁਲਾਈ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਦੀ ਸੋਚ ਵਾਲਾ ਸਾਂਝਾ ਸਿਵਲ ਕੋਡ (ਯੂਸੀਸੀ) ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 44 ਸਪੱਸ਼ਟ ਤੌਰ 'ਤੇ ਕਹਿੰਦੀ...
Advertisement
ਗੁਹਾਟੀ, 4 ਜੁਲਾਈ
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੰਵਿਧਾਨ ਦੇ ਨਿਰਮਾਤਾਵਾਂ ਦੀ ਸੋਚ ਵਾਲਾ ਸਾਂਝਾ ਸਿਵਲ ਕੋਡ (ਯੂਸੀਸੀ) ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 44 ਸਪੱਸ਼ਟ ਤੌਰ 'ਤੇ ਕਹਿੰਦੀ ਹੈ ਕਿ ਰਾਜ ਪੂਰੇ ਦੇਸ਼ ਵਿੱਚ ਆਪਣੇ ਨਾਗਰਿਕਾਂ ਲਈ ਯੂਸੀਸੀ ਨੂੰ ਲਾਗੂ ਕਰਨ ਦਾ ਯਤਨ ਕਰੇਗਾ। ਸ੍ਰੀ ਧਨਖੜ ਨੇ ਕਿਹਾ, ‘ਇਹ ਸੰਵਿਧਾਨ ਨਿਰਮਾਤਾਵਾਂ ਦੀ ਸੋਚ ਸੀ। ਇਸ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਕੋਈ ਰੁਕਾਵਟ ਜਾਂ ਹੋਰ ਦੇਰੀ ਨਹੀਂ ਹੋ ਸਕਦੀ।’
Advertisement
Advertisement
×