ਉਦੈਪੁਰ ਘਟਨਾ: ਦਰਜੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

ਅਦਾਲਤ ਨੇ ਦੋਹਾਂ ਮੁਲਜ਼ਮਾਂ ਨੂੰ ਇਕ ਦਿਨ ਲਈ ਟਰਾਂਜ਼ਿਟ ਰਿਮਾਂਡ ’ਤੇ ਭੇਜਿਆ

ਉਦੈਪੁਰ ਘਟਨਾ: ਦਰਜੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

ਉਦੈਪੁਰ, 1 ਜੁਲਾਈ

ਇਥੇ ਦਰਜੀ ਕੱਨ੍ਹਈਆ ਲਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਮੋਸਿਨ ਤੇ ਆਸਿਫ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਦੋਹਾਂ ਨੂੰ ਅੱਜ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਹਾਂ ਨੂੰ ਇਕ ਦਿਨ ਦੇ ਟਰਾਂਜ਼ਿਟ ਰਿਮਾਂਡ ’ਤੇ ਭੇਜ ਦਿੱਤਾ ਹੈ। ਇਨ੍ਹਾਂ ਦੋਹਾਂ ਨੂੰ ਹੁਣ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਵੱਲੋਂ ਸ਼ਨੀਵਾਰ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਟੀਐੱਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਅਸ਼ੋਕ ਰਾਠੌਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਵੀਰਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ’ਤੇ ਅਪਰਾਧਿਕ ਸਾਜ਼ਿਸ਼ ਰਚਣ ਤੇ ਦਰਜੀ ਦੀ ਦੁਕਾਨ ਦੀ ਰੇਕੀ ਕਰਨ ਦਾ ਦੋਸ਼ ਹੈ। ਉਨ੍ਹਾਂ ਕਿਹਾ ਕਿ ਦੋਵੇਂ ਜਣੇ ਕੱਨ੍ਹਈਆ ਲਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਿੱਚ ਸ਼ਾਮਲ ਹਨ ਤੇ ਦੋਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਦਰਜੀ ਕੱਨ੍ਹਈਆ ਲਾਲ ਦੀ ਹੱਤਿਆ ਮੰਗਲਵਾਰ ਨੂੰ ਹੋਈ ਸੀ ਤੇ ਪੁਲੀਸ ਨੇ ਮੁੱਖ ਮੁਲਜ਼ਮ ਰਿਆਜ਼ ਅਖ਼ਤਰੀ ਤੇ ਗੌਸ ਮੁਹੰਮਦ ਨੂੰ ਇਸ ਘਟਨਾ ਦੇ ਕੁਝ ਘੰਟਿਆਂ ਮਗਰੋਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਹੀ ਹੱਤਿਆ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਸੀ। ਸ੍ਰੀ ਰਾਠੌਰ ਨੇ ਦੱਸਿਆ ਕਿ ਦੋਹੇਂ ਮੁੱਖ ਮੁਲਜ਼ਮ ਨਿਆਂਇਕ ਹਿਰਾਸਤ ਤਹਿਤ ਅਜਮੇਰ ਦੀ ਉਚ ਸੁਰੱਖਿਆ ਜੇਲ੍ਹ ਵਿੱਚ ਬੰਦ ਹਨ। -ਪੀਟੀਆਈ

ਮੁੱਖ ਮੁਲਜ਼ਮ ‘2611’ ਨੰਬਰ ਵਾਲੇ ਮੋਟਰਸਾਈਕਲ ’ਤੇ ਹੋਏ ਸਨ ਫ਼ਰਾਰ

ਦਰਜੀ ਕੱਨ੍ਹਈਆ ਲਾਲ ਦੀ ਹੱਤਿਆ ਮਗਰੋਂ ਮੁੱਖ ਮੁਲਜ਼ਮਾਂ ਰਿਆਜ਼ ਅਖ਼ਤਰੀ ਤੇ ਗੌਸ ਮੁਹੰਮਦ ਨੇ ਫ਼ਰਾਰ ਹੋਣ ਵੇਲੇ ਜਿਹੜਾ ਮੋਟਰਸਾਈਕਲ ਵਰਤਿਆ ਸੀ, ਉਸ ਦਾ ਨੰਬਰ ‘2611’ ਹੈ। ਜ਼ਿਕਰਯੋਗ ਹੈ ਕਿ ਮੁੰਬਈ ਵਿੱਚ ਲੜੀਵਾਰ ਅਤਿਵਾਦੀ ਹਮਲੇ 26 ਨਵੰਬਰ 2008 ਵਿੱਚ ਹੋਏ ਸਨ ਤੇ ਇਸ ਘਟਨਾ ਨੂੰ ‘26/11’ ਦਾ ਨਾਂ ਦਿੱਤਾ ਗਿਆ ਸੀ। ਮੋਟਰਸਾਈਕਲ ਦੇ ਇਸ ਨੰਬਰ ਨੂੰ ਵੀ ਮੁੰਬਈ ਹਮਲਿਆ ਨਾਲ ਜੋੜਿਆ ਜਾ ਰਿਹਾ ਹੈ। ਅਖ਼ਤਰੀ ਨੇ ਇਹ ਮੋਟਰਸਾਈਕਲ ਮਾਰਚ 2013 ਵਿੱਚ ਖਰੀਦਿਆ ਸੀ ਤੇ ਆਪਣੀ ਪਸੰਦ ਦਾ ਨੰਬਰ ਲੈਣ ਲਈ ਉਸ ਨੇ ਇਕ ਹਜ਼ਾਰ ਰੁਪਏ ਦੀ ਵਾਧੂ ਅਦਾਇਗੀ ਕੀਤੀ ਸੀ। ਦੋਹਾਂ ਮੁਲਜ਼ਮਾਂ ਨੂੰ ਪੁਲੀਸ ਨੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All