ਜੈਪੁਰ: ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਇਕ ਅਦਾਲਤ ਨੇ ਅੱਜ ਉਦੈਪੁਰ ਦੇ ਦਰਜੀ ਕਨ੍ਹੱਈਆ ਲਾਲ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਪਹਿਲੀ ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਜਾਣਕਾਰੀ ਅੱਜ ਸਰਕਾਰੀ ਵਕੀਲ ਨੇ ਦਿੱਤੀ। ਤਿੰਨੋਂ ਮੁਲਜ਼ਮ ਰਿਆਜ਼ ਅਖ਼ਤਰੀ ਜਿਸ ਨੂੰ ਰਿਆਜ਼ ਅੱਤਰੀ ਵਜੋਂ ਵੀ ਜਾਣਿਆ ਜਾਂਦਾ ਹੈ, ਗੌਸ ਮੁਹੰਮਦ ਤੇ ਫ਼ਰਹਾਦ ਮੁਹੰਮਦ ਸ਼ੇਖ ਐੱਨਆਈਏ ਦੀ ਹਿਰਾਸਤ ਵਿੱਚ ਸਨ। ਅਤਿਵਾਦ ਵਿਰੋਧੀ ਜਾਂਚ ਏਜੰਸੀ ਦੀ ਇਕ ਟੀਮ ਵੱਲੋਂ ਅੱਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਰਕਾਰੀ ਵਕੀਲ ਟੀ.ਪੀ. ਸ਼ਰਮਾ ਨੇ ਦੱਸਿਆ ਕਿ ਅਦਾਲਤ ਨੇ ਮੁਲਜ਼ਮਾਂ ਨੂੰ ਪਹਿਲੀ ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਅਜਮੇਰ ਵਿੱਚ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਸ ਕਤਲ ਕਾਂਡ ਵਿੱਚ ਹੁਣ ਤੱਕ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ