DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਅਦਾਕਾਰ Trisha ਬਾਰੇ ਟਿੱਪਣੀ ਕਰਨ ਦੇ ਦੋਸ਼ ਹੇਠ Udayanidhi Stalin ਗ੍ਰਿਫ਼ਤਾਰ

ਪੁਲੀਸ ਨੇ ਪੁੱਛ ਪਡ਼ਤਾਲ ਮਗਰੋਂ ਦੇਰ ਸ਼ਾਮ ਜ਼ਮਾਨਤ ’ਤੇ ਰਿਹਾਅ ਕੀਤਾ

  • fb
  • twitter
  • whatsapp
  • whatsapp
featured-img featured-img
ਡੀ ਐੱਮ ਕੇ ਆਗੂ ਉਦੈਨਿਧੀ ਸਟਾਲਿਨ ਚੇਨੱਈ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਆਪਣੇ ਹਮਾਇਤੀਆਂ ਵੱਲ ਹੱਥ ਹਿਲਾਉਂਦੇ ਹੋਏ। -ਫੋਟੋ: ਪੀਟੀਆਈ
Advertisement
ਤਾਮਿਲਨਾਡੂ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਉਦੈਨਿਧੀ ਸਟਾਲਿਨ ਨੂੰ ਮਸ਼ਹੂਰ ਅਦਾਕਾਰਾ ਤ੍ਰਿਸ਼ਾ ਬਾਰੇ ਕਥਿਤ ਦੋ-ਅਰਥੀ ਟਿੱਪਣੀ ਕਰਨ ਅਤੇ ਉਸ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਤੋਂ ਬਾਅਦ ਥੰਜਾਪੁਰ ਪੁਲੀਸ ਨੇ ਪੁੱਛ ਪੜਤਾਲ ਮਗਰੋਂ ਦੇਰ ਸ਼ਾਮ ਸਟੇਸ਼ਨ ਜ਼ਮਾਨਤ ’ਤੇ ਛੱਡ ਦਿੱਤਾ ਹੈ।

ਉਦੈਨਿਧੀ ਦੀ ਰਿਹਾਈ ਮਗਰੋਂ ਥਾਣੇ ਦੇ ਬਾਹਰ ਮੌਜੂਦ ਡੀ ਐੱਮ ਕੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸੂਤਰਾਂ ਨੇ ਦੱਸਿਆ ਕਿ ਸਵੇਰੇ ਤਕਰੀਬਨ 11 ਵਜੇ ਉਨ੍ਹਾਂ ਨੂੰ ਚੇਨੱਈ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਨ ਮਗਰੋਂ ਇੱਥੋਂ ਤਕਰੀਬਨ 27 ਕਿਲੋਮੀਟਰ ਦੂਰ ਸੇਂਗੀਪੱਟੀ ਥਾਣੇ ਲਿਆਂਦਾ ਗਿਆ ਜਿੱਥੇ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਗਈ।

Advertisement

ਇਸ ਤੋਂ ਪਹਿਲਾਂ ਪੁਲੀਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਡੀ ਐੱਮ ਕੇ ਵਰਕਰ ਉਦੈਨਿਧੀ ਦੇ ਨੀਲਾਂਕਰਈ ਸਥਿਤ ਰਿਹਾਇਸ਼ ਬਾਹਰ ਇਕੱਠੇ ਹੋ ਗਏ ਅਤੇ ਹੰਗਾਮਾ ਕੀਤਾ। ਡੀ ਐੱਮ ਕੇ ਨੇ ਤੁਰੰਤ ਮਦਰਾਸ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਕੀਤੀ, ਪਰ ਹਾਈ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਹੀ ਥੰਜਾਵੁਰ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ’ਤੇ ਬੀਤੇ ਦਿਨ ਕਾਵੇਰੀ ਡੈਲਟਾ ਕਸਬੇ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀ ਟਿੱਪਣੀ ਲਈ ਕੇਸ ਦਰਜ ਕੀਤਾ ਗਿਆ ਹੈ।

Advertisement

ਇਸ ਘਟਨਾ ਤੋਂ ਬਾਅਦ ਟੀ ਵੀ ਕੇ ਦੀ ਕੇਂਦਰੀ ਜ਼ਿਲ੍ਹਾ ਮਹਿਲਾ ਵਿੰਗ ਦੀ ਆਗੂ ਐੱਸ ਭੈਰਵੀ ਨੇ ਥੰਜਾਵੁਰ ਈਸਟ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸੇ ਦੌਰਾਨ ਡੀ ਐੱਮ ਕੇ ਪ੍ਰਧਾਨ ਐੱਮ ਕੇ ਸਟਾਲਿਨ ਨੇ ਪਾਰਟੀ ਹੈੱਡਕੁਆਰਟਰ ’ਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਰਕਾਰ ’ਦੇ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਨੇਤਾ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement
×