ਨਵੀਂ ਦਿੱਲੀ, 8 ਅਗਸਤ
ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਨੇ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਵਿਦਿਆਰਥੀਆਂ ਅਤੇ ਸਟਾਫ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਬਾਰੇ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ਲੋਕਾਂ ਨੂੰ ਆਪੋ-ਆਪਣੇ ਘਰਾਂ ’ਤੇ ਤਿਰੰਗਾ ਲਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਅਤੇ ਕਾਲਜ ਪ੍ਰਿੰਸੀਪਲਾਂ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਯੂਜੀਸੀ ਸਕੱਤਰ ਰਜਨੀਸ਼ ਜੈਨ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਸ਼ਖਸੀਅਤਾਂ ਦੀ ਯਾਦ ਦਿਵਾਉਣਾ ਹੈ, ਜਿਨ੍ਹਾਂ ਨੇ ਇਸ ਮਹਾਨ ਰਾਸ਼ਟਰ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਹੈ। -ਪੀਟੀਆਈ