DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੈਨੇਟ ਚੋਣਾਂ ਬਾਰੇ 25 ਤੱਕ ਅਲਟੀਮੇਟਮ

ਕੋੲੀ ਫ਼ੈਸਲਾ ਨਾ ਕੀਤਾ ਤਾਂ 26 ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
Advertisement

ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਵਾਉਣ ਦੀ ਮੰਗ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ 25 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਜੇ ਤਰੀਕਾਂ ਦਾ ਐਲਾਨ ਨਾ ਹੋਇਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਬੰਦ ਕਰ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਪੀ ਯੂ ਅਥਾਰਿਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਫ਼ੈਸਲਾ ਅੱਜ ਪੰਜਾਬ ਦੀਆਂ ਜਨਤਕ ਅਤੇ ਜਮੂਹਰੀ ਜਥੇਬੰਦੀਆਂ ਤੇ ਸਮਾਜਿਕ ਕਾਰਕੁਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਕਿਸਾਨਾਂ, ਵਿਦਿਆਰਥੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸਾਰੀਆਂ ਜਥੇਬੰਦੀਆਂ ਨੇ ਭਾਜਪਾ ਅਤੇ ਆਰ ਐੱਸ ਐੱਸ ਵੱਲੋਂ ਸਿੱਖਿਆ ਦੇ ਨਿੱਜੀਕਰਨ ਅਤੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ। ਉਨ੍ਹਾਂ ਨਵੀਂ ਸਿੱਖਿਆ ਨੀਤੀ-2020 ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ, ਜਿਸ ਰਾਹੀਂ ਨਿੱਜੀਕਰਨ, ਕੇਂਦਰੀਕਰਨ ਅਤੇ ਸਿੱਖਿਆ ਦੇ ਭਗਵੇਂਕਰਨ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੀ ਸੈਨੇਟ ’ਤੇ ਹੋਇਆ ਹਮਲਾ ਵੀ ਇਸੇ ਯੋਜਨਾ ਦਾ ਹਿੱਸਾ ਦੱਸਿਆ ਗਿਆ। ਜਥੇਬੰਦੀਆਂ ਨੇ ਦੁਹਰਾਇਆ ਕਿ ਪੰਜਾਬ ਦਾ ਯੂਨੀਵਰਸਿਟੀ ਉਤੇ ਕਾਨੂੰਨੀ ਅਤੇ ਸੰਵਿਧਾਨਕ ਹੱਕ ਹੈ। ਇਸ ਲਈ ਇਹ ਸੰਘਰਸ਼ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਤੱਕ ਵਧਾਇਆ ਜਾਣਾ ਲਾਜ਼ਮੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਪੰਜਾਬ ਬਨਾਮ ਹਰਿਆਣਾ ਵਾਂਗ ਪੇਸ਼ ਕਰਕੇ ਲੋਕਾਂ ਵਿਚ ਫ਼ਰਕ ਪੈਦਾ ਕਰਨ ਦੀ ਕੋਸ਼ਿਸ਼ ਦੀ ਵੀ ਤਿੱਖੀ ਨਿੰਦਾ ਕੀਤੀ।

Advertisement

ਬਾਅਦ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਪ੍ਰਭਜੋਤ ਸਿੰਘ ਅਤੇ ਨਵਪ੍ਰੀਤ ਨੇ ਦੱਸਿਆ ਕਿ ਯੂਨੀਵਰਸਿਟੀ ਅਥਾਰਿਟੀ ਨੇ ਸੈਨੇਟ ਚੋਣਾਂ ਦਾ ਸ਼ਡਿਊਲ ਜਾਰੀ ਕਰਾਉਣ ਲਈ 25 ਨਵੰਬਰ ਤੱਕ ਦਾ ਸਮਾਂ ਮੰਗਿਆ ਹੈ। ਜੇ 25 ਨਵੰਬਰ ਤੱਕ ਸੈਨੇਟ ਚੋਣਾਂ ਦਾ ਐਲਾਨ ਨਹੀਂ ਹੁੰਦਾ ਹੈ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਰੇ ਗੇਟ ਬੰਦ ਕਰਕੇ ਹਰ ਪ੍ਰਕਾਰ ਦਾ ਦਫ਼ਤਰੀ ਕੰਮ-ਕਾਜ ਠੱਪ ਕੀਤਾ ਜਾਵੇਗਾ।

Advertisement

ਭਾਜਪਾ ਦਫ਼ਤਰਾਂ ਦੇ ਘਿਰਾਓ ਬਾਰੇ ਵੀ ਹੋ ਰਿਹੈ ਵਿਚਾਰ

ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸੈਨੇਟ ਚੋਣਾਂ ਸਬੰਧੀ ਚੱਲ ਰਹੇ ਸੰਘਰਸ਼ ਦਾ ਮੁੱਖ ਟਕਰਾਅ ਕੇਂਦਰ ਵਿਚਲੀ ਮੋਦੀ ਸਰਕਾਰ ਨਾਲ ਹੈ। ਇਸ ਲਈ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਦਫ਼ਤਰਾਂ ਦਾ ਘਿਰਾਓ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

ਐਡਵੋਕੇਟ ਅਮਨ ਨੂੰ ਮਿਲ ਰਹੀਆਂ ਧਮਕੀਆਂ ਦੀ ਨਿੰਦਾ

ਮੀਟਿੰਗ ਦੌਰਾਨ ਮੋਰਚੇ ਨਾਲ ਸਬੰਧਤ ਐਡਵੋਕੇਟ ਅਮਨਦੀਪ ਕੌਰ ਨੂੰ ਅਣਪਛਾਤੇ ਸ਼ਖ਼ਸ ਵੱਲੋਂ ਫੋਨ ਅਤੇ ਵੱਟਸਐਪ ਉਤੇ ਮਿਲ ਰਹੀਆਂ ਧਮਕੀਆਂ ਦੀ ਸਖ਼ਤ ਨਿੰਦਾ ਕੀਤੀ ਗਈ। ਚੰਡੀਗੜ੍ਹ ਪੁਲੀਸ ਤੋਂ ਮੰਗ ਕੀਤੀ ਗਈ ਕਿ ਛੇਤੀ ਤੋਂ ਛੇਤੀ ਉਸ ਸ਼ਖ਼ਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ।

Advertisement
×