ਨਵੀਂ ਦਿੱਲੀ, 6 ਜੁਲਾਈ
ਮਨੁੱਖੀ ਹੱਕਾਂ ਬਾਰੇ ਸੰਯੁਕਤ ਰਾਸ਼ਟਰ ਦੀ ਸੰਸਥਾ ਨੇ ਅੱਜ ਕਿਹਾ ਕਿ ਉਹ 84 ਸਾਲਾ ਕਾਰਕੁਨ ਸਟੈਨ ਸਵਾਮੀ ਦੀ ਹਿਰਾਸਤ ਵਿਚ ਹੋਈ ਮੌਤ ਤੋਂ ਬਹੁਤ ਦੁਖੀ ਹਨ, ਇਹ ਪ੍ਰੇਸ਼ਾਨ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਹੱਕਾਂ ਬਾਰੇ ਸੰਯੁਕਤ ਰਾਸ਼ਟਰ ਦੀ ਹਾਈ ਕਮਿਸ਼ਨਰ ਮਿਸ਼ੇਲ ਬੈਸ਼ਲੇ ਤੇ ਸੰਯੁਕਤ ਰਾਸ਼ਟਰ ਦੇ ਖ਼ੁਦਮੁਖਤਿਆਰ ਮਾਹਿਰ ਲਗਾਤਾਰ ਸਵਾਮੀ ਦੇ ਕੇਸਾਂ ਦਾ ਮੁੱਦਾ ਚੁੱਕਦੇ ਰਹੇ ਹਨ। ਇਸ ਤੋਂ ਇਲਾਵਾ 15 ਹੋਰਨਾਂ ਮਨੁੱਖੀ ਹੱਕ ਕਾਰਕੁਨਾਂ ਦੀ ਰਿਹਾਈ ਦਾ ਮੁੱਦਾ ਵੀ ਭਾਰਤ ਸਰਕਾਰ ਨਾਲ ਉਭਾਰਿਆ ਗਿਆ ਹੈ ਜਿਨ੍ਹਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਹਿਰਾਸਤ ਵਿਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਐਲਗਾਰ ਪ੍ਰੀਸ਼ਦ-ਮਾਓਵਾਦੀਆਂ ਦੇ ਸਬੰਧਾਂ ਬਾਰੇ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਪਾਦਰੀ-ਕਾਰਕੁਨ ਸਟੈਨ ਸਵਾਮੀ ਦੀ ਸੋਮਵਾਰ ਮੁੰਬਈ ਦੇ ਹਸਪਤਾਲ ਵਿਚ ਮੌਤ ਹੋ ਗਈ ਸੀ। -ਪੀਟੀਆਈ