ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਮੇ ਨੇ 90 ਹਜ਼ਾਰ ’ਚ ਵੇਚੀ 5 ਸਾਲ ਦੀ ਬੱਚੀ, ਕਾਬੂ

5 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਵੇਚਣ ਬਾਰੇ ਆਈ ਦੁਖਦਾਇਕ ਖ਼ਬਰ ਨੇ ਇੱਕ ਵਾਰ ਫਿਰ ਤੋਂ ਰਿਸ਼ਤਿਆਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲ ਹੀ ਵਿੱਚ ਮੁੰਬਈ ਪੁਲੀਸ ਨੇ ਇੱਕ ਪੰਜ ਸਾਲ ਦੀ ਬੱਚੀ ਨੂੰ ਬਚਾਇਆ ਹੈ, ਜਿਸ...
Advertisement

5 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਵੇਚਣ ਬਾਰੇ ਆਈ ਦੁਖਦਾਇਕ ਖ਼ਬਰ ਨੇ ਇੱਕ ਵਾਰ ਫਿਰ ਤੋਂ ਰਿਸ਼ਤਿਆਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲ ਹੀ ਵਿੱਚ ਮੁੰਬਈ ਪੁਲੀਸ ਨੇ ਇੱਕ ਪੰਜ ਸਾਲ ਦੀ ਬੱਚੀ ਨੂੰ ਬਚਾਇਆ ਹੈ, ਜਿਸ ਨੂੰ ਸੰਤਾਕਰੂਜ਼ (ਪੂਰਬ) ਦੇ ਵਕੋਲਾ ਖੇਤਰ ਵਿੱਚੋਂ ਅਗਵਾ ਕਰਕੇ ਉਸ ਦੇ ਆਪਣੇ ਰਿਸ਼ਤੇਦਾਰਾਂ ਵੱਲੋਂ ਵੇਚ ਦਿੱਤਾ ਗਿਆ।

ਦੋਸ਼ ਹੈ ਕਿ ਬੱਚੀ ਦੇ ਮਾਮੇ ਅਤੇ ਮਾਸੀ ਨੇ ਉਸ ਨੂੰ ਅੱਧੀ ਰਾਤ ਦੇ ਕਰੀਬ ਅਗਵਾ ਕਰ ਲਿਆ ਅਤੇ ਫਿਰ ਉਸ ਨੂੰ 90,000 ਰੁਪਏ ਵਿੱਚ ਵੇਚ ਦਿੱਤਾ। ਜਾਂਚਕਰਤਾਵਾਂ ਨੇ ਬਾਅਦ ਵਿੱਚ ਪਾਇਆ ਕਿ ਪਹਿਲੇ ਖਰੀਦਦਾਰ ਨੇ ਬੱਚੀ ਨੂੰ ਅੱਗੇ ਕਿਸੇ ਹੋਰ ਵਿਅਕਤੀ ਨੂੰ 1.8 ਲੱਖ ਰੁਪਏ ਵਿੱਚ ਵੇਚ ਦਿੱਤਾ ਸੀ।

Advertisement

ਬੱਚੀ ਦੀ ਮਾਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਵਕੋਲਾ ਪੁਲੀਸ ਸਟੇਸ਼ਨ ਦੇ ਅਧਿਕਾਰੀਆਂ ਨੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਉਸਨੂੰ ਪਨਵੇਲ ਤੱਕ ਟ੍ਰੈਕ ਕੀਤਾ। ਪੁਲੀਸ ਦੀ ਇੱਕ ਟੀਮ 25 ਨਵੰਬਰ ਨੂੰ ਉੱਥੇ ਪਹੁੰਚ ਕੇ ਬੱਚੀ ਨੂੰ ਬਚਾਇਆ ਅਤੇ ਉਸ ਨੂੰ ਸੁਰੱਖਿਅਤ ਢੰਗ ਨਾਲ ਮੁੰਬਈ ਵਾਪਸ ਲਿਆਂਦਾ ਗਿਆ।

ਸਾਹਮਣੇ ਆਈਆਂ ਤਸਵੀਰਾਂ ਵਿੱਚ ਇੱਕ ਅਧਿਕਾਰੀ ਨੂੰ ਬੱਚੀ ਨੂੰ ਉਸ ਦੀ ਮਾਂ ਨਾਲ ਮਿਲਾਉਣ ਤੋਂ ਪਹਿਲਾਂ ਚਾਕਲੇਟ ਨਾਲ ਦਿਲਾਸਾ ਦਿੰਦੇ ਦੇਖਿਆ ਗਿਆ। ਮੁੰਬਈ ਪੁਲੀਸ ਨੇ ਸੋਸ਼ਲ ਮੀਡੀਆ 'ਤੇ ਪੁਸ਼ਟੀ ਕੀਤੀ ਹੈ ਕਿ ਅਗਵਾ ਅਤੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Show comments