ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ’ਚ ਵਧਦੀ ਜਾ ਰਹੀ ਹੈ ਬੇਰੁਜ਼ਗਾਰੀ: ਮਨਮੋਹਨ

ਕੇਂਦਰ ਦੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ ’ਚ ਵਧਦੀ ਜਾ ਰਹੀ ਹੈ ਬੇਰੁਜ਼ਗਾਰੀ: ਮਨਮੋਹਨ

ਤਿਰੂਵਨੰਤਪੁਰਮ, 2 ਮਾਰਚ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਵਿੱਚ ਵਧਦੀ ਬੇਰੁਜ਼ਗਾਰੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਸਾਲ 2016 ਵਿੱਚ ‘ਨੋਟਬੰਦੀ ਕਰਨ ਦੇ ਬਚਗਾਨੇ ਫ਼ੈਸਲੇ’ ਕਾਰਨ ਦੇਸ਼ ਦਾ ਆਮ ਆਦਮੀ ਮਾਰਿਆ ਗਿਆ ਤੇ ਆਰਥਿਕ ਢਾਂਚਾ ਤਹਿਸ ਨਹਿਸ ਹੋ ਗਿਆ। ਭਾਜਪਾ ਨੇ ਸੱਤਾ ਵਿੱਚ ਆਉਂਦਿਆਂ ਹੀ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਦੇ ਸੰਘੀ ਢਾਂਚੇ ਨੂੰ ਵੱਡੀ ਢਾਹ ਲਗਾਈ ਹੈ। ਸਰਕਾਰ ਸੂਬਿਆਂ ਦੇ ਅਧਿਕਾਰਾਂ ਵਿੱਚ ਨਾਜਾਇਜ਼ ਦਖ਼ਲ ਦੇ ਕੇ ਉਨ੍ਹਾਂ ਦੀਆਂ ਸ਼ਕਤੀਆਂ ਖੋਹ ਰਹੀ ਹੈ। ਉਨ੍ਹਾਂ ਕੇਰਲਾ ਵਿੱਚ ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਡਿਵੈਲਪਮੈਂਟ ਸਟੱਡੀਜ਼ ਵੱਲੋਂ ਕਰਵਾਏ ਵਿਕਾਸ ਸੰਮੇਲਨ ਦਾ ਆਨਲਾਈਨ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਆਰਬੀਆਈ ਦੀਆਂ ਡੰਗ-ਟਪਾਊ ਨੀਤੀਆਂ ਕਾਰਨ ਵੱਡੇ ਸਨਅਤਕਾਰ ਮੁਨਾਫਾ ਕਮਾ ਰਹੇ ਹਨ ਜਦ ਛੋਟੇ ਅਤੇ ਦਰਮਿਆਨੇ ਉਦਯੋਗ ਖ਼ਤਮ ਹੁੰਦੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All