ਨਵੀਂ ਦਿੱਲੀ, 11 ਜਨਵਰੀ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਿਆ ਅਤੇ ਕਿਹਾ ਕਿ ਸਰਕਾਰ ਨੂੰ ਬਹਾਨੇ ਬਣਾਉਣੇ ਬੰਦ ਕਰਨੇ ਚਾਹੀਦੇ ਹਨ ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਕ ਖਬਰ ਦਾ ਹਵਾਲਾ ਦਿੰਦਿਆਂ ਟਵੀਟ ਕੀਤਾ ‘ਬੇਰੁਜ਼ਗਾਰੀ ਇਕ ਬਹੁਤ ਗਹਿਰਾ ਸੰਕਟ ਹੈ, ਇਸ ਨੂੰ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਹੈ। ਦੇਸ਼ ਜਵਾਬ ਮੰਗ ਰਿਹਾ ਹੈ, ਬਹਾਨੇ ਬਣਾਉਣਾ ਬੰਦ ਕਰੋ।’ ਰਾਹੁਲ ਗਾਧੀ ਨੇ ਜਿਸ ਖਬਰ ਦਾ ਜ਼ਿਕਰ ਕੀਤਾ ਹੈ ਉਸ ਵਿੱਚ ਬੇਰੁਜ਼ਗਾਰੀ ਵਿੱਚ ਅਥਾਹ ਵਾਧੇ ਦਾ ਦਾਅਵਾ ਕੀਤਾ ਗਿਆ ਹੈ। -ਪੀਟੀਆਈ