ਨਵੀਂ ਦਿੱਲੀ, 23 ਮਾਰਚ
ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਮੰਗਲਵਾਰ ਨੂੰ ਲੋਕ ਸਭਾ ’ਚ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਤੋਂ ਸ਼ਹੀਦ ਦੇ ਨਾਮ ’ਤੇ ਕੋਈ ਵੱਡੀ ਯੋਜਨਾ ਦਾ ਐਲਾਨ ਕਰਨ ਦੀ ਮੰਗ ਕੀਤੀ, ਜਦੋਂਕਿ ਰਾਜ ਸਭਾ ਵਿੱਚ ਰਾਸ਼ਟਰੀ ਜਨਤਾ ਦਲ ਮੈਂਬਰ ਮਨੋਜ ਝਾਅ ਨੇ ਕੇਂਦਰੀ ਯੂਨੀਵਰਸਿਟੀ ਵਿਚ ਭਗਤ ਸਿੰਘ ਦੇ ਨਾਮ ’ਤੇ ਚੇਅਰ ਸਥਾਪਤ ਕਰਨ ਦੀ ਮੰਗ ਕੀਤੀ। ਲੋਕ ਸਭਾ ਦੀ ਬੈਠਕ ਦੀ ਸ਼ੁਰੂਆਤ ਤੋਂ ਥੋੜ੍ਹੀ ਦੇਰ ਬਾਅਦ ਬਿੱਟੂ ਨੇ ਕਿਹਾ, “ਅੱਜ (ਭਗਤ ਸਿੰਘ ਦਾ) ਸ਼ਹੀਦੀ ਦਿਹਾੜਾ ਹੈ।” ਉਨ੍ਹਾਂ ਦੀ ਸ਼ਹਾਦਤ 89 ਸਾਲਾਂ ਦੀ ਹੋ ਗਈ। ਮੈਂ ਕਾਂਗਰਸ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਅੱਜ ਜ਼ਿੰਮੇਦਾਰੀ ਹੈ ਕਿ ਜੋ ਉਨ੍ਹਾਂ ਨੇ ਕੁਰਬਾਨੀ ਕੀਤੀ ਹੈ ਉਸੇ ਨੂੰ ਕਿਵੇਂ ਬਚਾਅ ਕੇ ਰੱਖਣਾ ਹੈ। ਸਰਕਾਰ ਨੂੰ ਅਪੀਲ ਹੈ ਕਿ ਉਹ ਅੱਜ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਕੋਈ ਵੱਡੀ ਯੋਜਨਾ ਸ਼ੁਰੂ ਕਰਨ ਦਾ ਐਲਾਨ ਕਰੇ।” ਰਾਜ ਸਭਾ ਵਿੱਚ ਮਨੋਜ ਝਾਅ ਨੇ ਸ਼ਹੀਦੇ ਆਜ਼ਮ ਦੇ ਨਾਮ ’ਤੇ ਕਿਸੇ ਵੀ ਕੇਂਦਰੀ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕਰਨ ਦੀ ਮੰਗ ਕੀਤੀ।