ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 2 ਮਾਰਚ
ਸਿਹਤ ਮੰਤਰੀ ਹਰਸ਼ ਵਰਧਨ ਅਤੇ ਉਨ੍ਹਾਂ ਦੀ ਪਤਨੀ ਨੂਤਨ ਨੂੰ ਅੱਜ ਇਕੇ ਦੇਸ਼ ਵਿੱਚ ਬਣੀ ਕੋਵੈਕਸਿਨ ਦੀ ਪਹਿਲੀ ਡੋਜ਼ ਪ੍ਰਾਈਵੇਟ ਹਸਪਤਾਲ ਵਿੱਚ ਦਿੱਤੀ ਗਈ। ਮੰਤਰੀਆਂ ਅਤੇ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਫੈਸਲਾ ਕੀਤਾ ਕਿ ਸਰਕਾਰੀ ਹਸਪਤਾਲਾਂ ਵਿੱਚ ਜਿਥੇ ਕਰੋਨਾ ਵੈਕਸੀਨ ਮੁਫ਼ਤ ਦਿੱਤੀ ਜਾ ਰਹੀ ਹੈ, ਵਿੱਚ ਜਾਣ ਦੀ ਬਜਾਏ 250 ਰੁਪਏ ਅਦਾ ਕਰਕੇ ਪ੍ਰਾਈਵੇਟ ਹਸਪਤਾਲਾਂ ਵਿੱਚ ਟੀਕੇ ਲਗਾਵਾਏ ਜਾਣ। ਮੰਤਰੀ ਨੇ ਕਿਹਾ ਕਿ ਟੀਕੇ ਦੀ ਸੁਰੱਖਿਆ ਬਾਰੇ ਸਾਰੇ ਸ਼ੰਕੇ ਦੂਰ ਹੋਣੇ ਚਾਹੀਦੇ ਹਨ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਟੀਕਾ ਲਗਵਾ ਚੁੱਕੇ ਹਨ।