ਨਵੀਂ ਦਿੱਲੀ, 25 ਨਵੰਬਰ
ਸੁਪਰੀਮ ਕੋਰਟ ਨੇ ਤ੍ਰਿਪੁਰਾ ਨਗਰ ਕੌਂਸਲ ਤੇ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ ਮਤਦਾਨ ਕੇਂਦਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੀਏਪੀਐੈੱਫ ਦੀਆਂ ਤੁਰੰਤ ਦੋ ਹੋਰ ਕੰਪਨੀਆਂ ਮੁਹੱਈਆ ਕਰਵਾਉਣ ਦਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਹੁਕਮ ਦਿੱਤਾ ਹੈ। ਤ੍ਰਿਣਮੂਲ ਕਾਂਗਰਸ ਨੇ ਸਰਵਉੱਚ ਅਦਾਲਤ ਵਿੱਚ ਦੋਸ਼ ਲਗਾਇਆ ਸੀ ਕਿ ਇਨ੍ਹਾਂ ਚੋਣਾਂ ਵਿੱਚ ਉਸ ਦੇ ਉਮੀਦਵਾਰਾਂ ਤੇ ਸਮਰਥਕਾਂ ਨੂੰ ਵੋਟਾਂ ਪਾਉਣ ਤੋਂ ਰੋਕਿਆ ਗਿਆ ਹੈ। ਅਦਾਲਤ ਨੇ ਕਿਹਾ ਕਿ 28 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਣ ਤੱਕ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਲਈ ਸੀਏਪੀਐੱਫ ਜਵਾਨ ਤਾਇਨਾਤ ਕੀਤੇ ਜਾਣ।