ਨਵੀਂ ਦਿੱਲੀ, 20 ਅਗਸਤ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਕਰੋਨਾ ਹੋ ਗਿਆ ਹੈ। ਉਹ ਕਰੋਨਾ ਨਾਲ ਪੀੜਤ ਹੋਣ ਵਾਲੇ ਛੇਵੇਂ ਮੰਤਰੀ ਹਨ। ਸ੍ਰੀ ਸ਼ੇਖਾਵਤ ਕੇਂਦਰ ਵਿੱਚ ਜਲ ਸ਼ਕਤੀ ਮੰਤਰੀ ਹਨ। ਉਨ੍ਹਾਂ ਕਿਹਾ, “ਬਿਮਾਰੀ ਦੇ ਕੁਝ ਸੰਕੇਤਾਂ ਮਗਰੋਂ ਮੈਂ ਕਰੋਨਾ ਟੈਸਟ ਕਰਵਾ ਲਿਆ ਅਤੇ ਮੇਰੀ ਰਿਪੋਰਟ ਪਾਜ਼ੇਟਿਵਣੇ ਆਈ ਹੈ। ਡਾਕਟਰਾਂ ਦੀ ਸਲਾਹ ’ਤੇ ਹਸਪਤਾਲ ਵਿੱਚ ਭਰਤੀ ਹੋ ਰਿਹਾ ਹਾਂ। ਮੇਰੀ ਬੇਨਤੀ ਹੈ ਕਿ ਜਿਹੜੇ ਲੋਕ ਬੀਤੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਸਨ ਉਹ ਆਪਣਾ ਟੈਸਟ ਜ਼ਰੂਰ ਕਰਵਾਉਣ ਤੇ ਇਕਾਂਤਵਾਸ ਹੋ ਜਾਣ।’