DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੇਂਦਰੀ ਰਾਜ ਮੰਤਰੀ L Murugan ਵੱਲੋਂ ਅਸਤੀਫ਼ਾ

ਮੰਤਰੀ ਮੰਡਲ ’ਚ ਜਲਦੀ ਫੇਰਬਦਲ ਦੇ ਕਿਆਸ ਤੇਜ਼

  • fb
  • twitter
  • whatsapp
  • whatsapp
Advertisement

ਕੇਂਦਰੀ ਰਾਜ ਮੰਤਰੀ ਐੱਲ ਮੁਰੂਗਨ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਉਹ ਤਾਮਿਲ ਨਾਡੂ ਵਾਪਸ ਜਾ ਕੇ ਸੂਬੇ ’ਚ ਭਾਜਪਾ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ। ਉਨ੍ਹਾਂ ਦੇ ਇਸ ਕਦਮ ਨਾਲ ਕੇਂਦਰੀ ਮੰਤਰੀ ਮੰਡਲ ’ਚ ਜਲਦੀ ਫੇਰਬਦਲ ਕੀਤੇ ਜਾਣ ਦੇ ਕਿਆਸ ਤੇਜ਼ ਹੋ ਗਏ ਹਨ। ਮੰਤਰੀ ਮੰਡਲ ’ਚੋਂ ਕਿਸੇ ਰਾਜ ਮੰਤਰੀ ਦੇ ਅਸਤੀਫ਼ੇ ਦਾ ਇਹ ਤੀਜਾ ਮਾਮਲਾ ਹੈ। ਇਸ ਤੋਂ ਪਹਿਲਾਂ ਜੌਰਜ ਕੁਰੀਅਨ ਤੇ ਰਵਨੀਤ ਸਿੰਘ ਬਿੱਟੂ ਨੇ ਕ੍ਰਮਵਾਰ ਜੂਨ ਅਤੇ ਜੁਲਾਈ ’ਚ ਅਸਤੀਫ਼ਾ ਦਿੱਤਾ ਸੀ। ਮੁਰੂਗਨ ਸਤੰਬਰ 2021 ਤੋਂ ਰਾਜ ਸਭਾ ਮੈਂਬਰ ਹਨ ਅਤੇ ਅਪਰੈਲ 2024 ’ਚ ਮੱਧ ਪ੍ਰਦੇਸ਼ ਤੋਂ ਸੰਸਦ ਦੇ ਉਪਰਲੇ ਸਦਨ ਲਈ ਮੁੜ ਚੁਣੇ ਗਏ ਸਨ। ਸੂਚਨਾ ਤੇ ਪ੍ਰਸਾਰਨ ਅਤੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਮੁਰੂਗਨ ਨੇ ਕਿਹਾ, ‘‘ਮੈਂ ਪ੍ਰਧਾਨ ਮੰਤਰੀ ਨੂੰ ਮੰਤਰੀ ਮੰਡਲ ਅਤੇ ਰਾਜ ਸਭਾ ਤੋਂ ਮੈਨੂੰ ਫ਼ਾਰਗ਼ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਮੈਂ ਤਾਮਿਲ ਨਾਡੂ ਜਾ ਕੇ ਆਪਣੀ ਪਾਰਟੀ ਨੂੰ ਮਜ਼ਬੂਤ ਕਰਨਾ ਚਾਹੁੰਦਾ ਹਾਂ।’’

Advertisement
Advertisement
×