ਮੁਜ਼ੱਫ਼ਰਨਗਰ, 12 ਅਪਰੈਲ
ਕੇਂਦਰੀ ਮੰਤਰੀ ਸੰਜੀਵ ਬਾਲਿਆਨ ਨੇ ਕਿਹਾ ਕਿ ਹੈ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਸਬੰਧੀ ਐਤਵਾਰ ਨੂੰ ਕੀਤੀ ਇੱਕ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਉਹ ਜਦੋਂ ਪੱਛਮੀ ਬੰਗਾਲ ਵਿਚ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਕੁਝ ਲੱਛਣ ਮਹਿਸੂਸ ਹੋਏ ਜਿਸ ਮਗਰੋਂ ਉਨ੍ਹਾਂ ਨੇ ਕਰੋਨਾ ਦੀ ਜਾਂਚ ਲਈ ਨਮੂਨਾ ਦਿੱਤਾ ਤੇ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। -ਪੀਟੀਆਈ