ਨਵੀਂ ਦਿੱਲੀ, 25 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਤੱਕ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਕੋਈ ਵੀ ਕਾਰਪੋਰੇਟ ਕਿਸਾਨਾਂ ਦੀ ਜ਼ਮੀਨ ਨਹੀਂ ਖੋਹ ਸਕਦਾ। ਸ਼ਾਹ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦਾ ਪ੍ਰਬੰਧ ਜਾਰੀ ਰਹੇਗਾ ਤੇ ਮੰਡੀਆਂ ਬੰਦ ਨਹੀਂ ਹੋਣਗੀਆਂ। ਇਥੇ ਕੌਮੀ ਰਾਜਧਾਨੀ ਦੇ ਕਿਸ਼ਨਗੜ੍ਹ ਪਿੰਡ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ।-ਪੀਟੀਆਈ