ਹਾਥਰਸ (ਉੱਤਰ ਪ੍ਰਦੇਸ਼), 23 ਜੁਲਾਈ
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਡੰਪਰ ਦੀ ਲਪੇਟ ਵਿੱਚ ਆਉਣ ਕਾਰਨ ਛੇ ਕਾਂਵੜੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਮੱਧ ਪ੍ਰਦੇਸ਼ ਵਿੱਚ ਗਵਾਲੀਅਰ ਦੇ ਕਾਂਵੜੀਆਂ ਦਾ ਸਮੂਹ ਹਰਿਦੁਆਰ ਤੋਂ ਜਲ ਲੈ ਕੇ ਵਾਪਸ ਜਾ ਰਿਹਾ ਸੀ। ਸ਼ੁੱਕਰਵਾਰ-ਸ਼ਨਿਚਰਵਾਰ ਤੜਕੇ ਕਰੀਬ 2.15 ਵਜੇ ਸਾਦਾਬਾਦ ਥਾਣਾ ਖੇਤਰ ਵਿੱਚ ਡੰਪਰ ਨੇ ਕਾਂਵੜੀਆਂ ਨੂੰ ਕੁਚਲ ਦਿੱਤਾ।