ਕਾਸਗੰਜ (ਯੂਪੀ), 3 ਮਈ
ਇਥੋਂ ਦੇ ਕਯਾਮਗੰਜ ਰੋਡ ’ਤੇ ਅੱਜ ਬੋਲੈਰੋ ਅਤੇ ਟੈਂਪੂ ਦੀ ਟੱਕਰ ਵਿੱਚ ਸੱਤ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਸਨ। ਹਾਦਸੇ ਵਿੱਚ ਅੱਠ ਜ਼ਖ਼ਮੀ ਹੋ ਗਏ। ਮਰਨ ਵਾਲੇ ਸਾਰੇ ਟੈਂਪੂ ਵਿੱਚ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੈਂਪੂ ਪੂਰੀ ਤਰ੍ਹਾਂ ਤਬਾਹ ਹੋ ਗਿਆ। ਟੈਂਪੂ ਵਿੱਚ ਸਵਾਰ ਲੋਕ ਪਟਿਆਲੀ ਵਿਖੇ ਸਤਿਸੰਗ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।