UP Accident News: ਬਾਰਾਬੰਕੀ 'ਚਕਾਰ-ਟਰੱਕ ਦੀ ਭਿਆਨਕ ਟੱਕਰ, 8 ਦੀ ਮੌਤ
UP Accident News: ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਕਲਿਆਣੀ ਨਦੀ ਦੇ ਪੁਲ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਛੇ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂਕਿ ਗੰਭੀਰ ਜ਼ਖਮੀ ਹੋਏ ਦੋ ਲੋਕਾਂ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਸੀ, ਦੀ ਟਰਾਮਾ ਸੈਂਟਰ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਸ ਨਾਲ ਇਸ ਦਰਦਨਾਕ ਹਾਦਸੇ ਵਿੱਚ ਕੁੱਲ ਮੌਤਾਂ ਦੀ ਗਿਣਤੀ 8 ਹੋ ਗਈ ਹੈ।
ਬਾਰਾਬੰਕੀ ਦੇ ਸੀਐੱਮਓ (CMO) ਅਵਧੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਇਹ ਘਟਨਾ ਦੇਰ ਰਾਤ ਦੇਵਾ-ਫਤਿਹਪੁਰ ਸੜਕ ’ਤੇ ਇੱਕ ਕਾਰ ਅਤੇ ਇੱਕ ਟਰੱਕ ਦੀ ਟੱਕਰ ਕਾਰਨ ਹੋਈ। ਕਾਰ ਵਿੱਚ ਸਵਾਰ ਛੇ ਲੋਕਾਂ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਸੀ।
ਬਾਰਾਬੰਕੀ ਦੇ ਪੁਲੀਸ ਸੁਪਰਡੈਂਟ ਅਰਪਿਤ ਵਿਜੇਵਰਗੀਆ ਦੇ ਅਨੁਸਾਰ, ਦੇਵਾ ਪੁਲੀਸ ਸਟੇਸ਼ਨ ਖੇਤਰ ਵਿੱਚ ਵਾਪਰੀ ਇਸ ਹਾਦਸੇ ਸਮੇਂ ਕਾਰ ਵਿੱਚ ਕੁੱਲ ਅੱਠ ਲੋਕ ਸਵਾਰ ਸਨ।
ਉਨ੍ਹਾਂ ਅੱਗੇ ਕਿਹਾ,“ ਦੋ ਲੋਕਾਂ, ਜੋ ਗੰਭੀਰ ਰੂਪ ਵਿੱਚ ਜ਼ਖਮੀ ਸਨ, ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ। ਹਾਲਾਂਕਿ, ਸਾਨੂੰ ਸੂਚਿਤ ਕੀਤਾ ਗਿਆ ਹੈ ਕਿ ਦੋਵਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਘਟਨਾ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਗਈ ਹੈ।”
