ਯੂਪੀ: ਹਵਾਈ ਫੌਜ ਦੇ ਹੈਲੀਕਾਪਟਰ ਦੀ ਬਰੇਲੀ ਵਿੱਚ ਐਮਰਜੈਂਸੀ ਲੈਂਡਿੰਗ
ੳੁਡਾਣ ਦੌਰਾਨ ਤਕਨੀਕੀ ਨੁਕਸ ਪਿਆ; ਪਾਇਲਟ ਤੇ ਹੋਰ ਸੁਰੱਖਿਅਤ
UP: IAF helicopter makes emergency landing in Bareilly; all personnel safe ਇੱਕ ਭਾਰਤੀ ਹਵਾਈ ਸੈਨਾ (ਆਈਏਐਫ) ਦੇ ਐਡਵਾਂਸਡ ਲਾਈਟ ਹੈਲੀਕਾਪਟਰ (ਏਐਲਐਚ) ਨੇ ਅੱਜ ਇੱਥੋਂ ਦੇ ਇੱਕ ਖੇਤ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਇਸ ਤੋਂ ਪਹਿਲਾਂ ਇੱਕ ਨਿਯਮਤ ਸਿਖਲਾਈ ਮਿਸ਼ਨ ਦੌਰਾਨ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕੀਤੀ ਗਈ। ਪੀਆਰਓ ਸ਼ਾਂਤਨੂ ਪ੍ਰਤਾਪ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪਾਇਲਟ ਨੂੰ ਉਡਾਣ ਦਰਮਿਆਨ ਤਕਨੀਕੀ ਖਰਾਬੀ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਇਹਤਿਆਤ ਵਜੋਂ ਸੁਰੱਖਿਅਤ ਲੈਂਡਿੰਗ ਕੀਤੀ ਗਈ। ਇਸ ਵਿਚ ਸਵਾਰ ਸਾਰੇ ਆਈਏਐਫ ਕਰਮਚਾਰੀ ਸੁਰੱਖਿਅਤ ਹਨ ਤੇ ਉਨ੍ਹਾਂ ਦੇ ਕੋਈ ਸੱਟ ਫੇਟ ਨਹੀਂ ਲੱਗੀ। ਇਸ ਮੌਕੇ ਇੱਕ ਬਚਾਅ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ। ਜਾਣਕਾਰੀ ਅਨੁਸਾਰ ਇਹ ਹੈਲੀਕਾਪਟਰ ਮੀਰਗੰਜ ਨੇੜੇ ਇੱਕ ਖੁੱਲ੍ਹੇ ਮੈਦਾਨ ਵਿੱਚ ਉਤਰਿਆ, ਜਿਸ ਤੋਂ ਬਾਅਦ ਪਿੰਡ ਵਾਸੀ ਇਕੱਠੇ ਹੋ ਗਏ। ਪੁਲੀਸ ਅਤੇ ਆਈਏਐਫ ਟੀਮਾਂ ਤੁਰੰਤ ਘਟਨਾ ਸਥਾਨ ’ਤੇ ਪਹੁੰਚੀਆਂ ਅਤੇ ਖੇਤਰ ਨੂੰ ਸੀਲ ਕਰ ਦਿੱਤਾ। ਆਈਏਐਫ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਇੱਕ ਹੋਰ ਹੈਲੀਕਾਪਟਰ ਘਟਨਾ ਸਥਾਨ 'ਤੇ ਭੇਜਿਆ ਗਿਆ। ਪੀਟੀਆਈ

