
ਲਖਨਊ, 23 ਮਈ
ਉੱਤਰ ਪ੍ਰਦੇਸ਼ ਦੀ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਅੱਜ ਵਿਰੋਧੀ ਧਿਰ ਦੇ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰਾਜਪਾਲ ਆਨੰਦੀਬੇਨ ਪਟੇਲ ਨੇ ਰੌਲੇ-ਰੱਪੇ ਦੌਰਾਨ ਦੌਰਾਨ ਹੀ ਸਦਨ ਨੂੰ ਸੰਬੋਧਨ ਕੀਤਾ। ਉਨ੍ਹਾਂ ਦੇ ਭਾਸ਼ਣ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਮਾਜਵਾਦੀ ਪਾਰਟੀ ਦੇ ਵਿਧਾਇਕ ਬੈਨਰ ਅਤੇ ਪੋਸਟਰ ਲੈ ਕੇ ਸਦਨ ਵਿਚਕਾਰ ਆ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਰੌਲੇ-ਰੱਪੇ ਵਿੱਚ ਆਨੰਦੀਬੇਨ ਪਟੇਲ ਨੇ ਭਾਸ਼ਣ ਪੜ੍ਹਨਾ ਜਾਰੀ ਰੱਖਿਆ। ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਵਿਰੋਧੀ ਧਿਰ ਪੁਰਾਣੀ ਪੈਨਸ਼ਨ ਬਹਾਲ ਕਰਨ, ਕਾਨੂੰਨ ਵਿਵਸਥਾ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਮੰਗ ਰਹੀ ਸੀ। ਇਹ ਰਾਜ ਵਿਧਾਨ ਸਭਾ ਦਾ ਬਜਟ ਸੈਸ਼ਨ ਵੀ ਹੈ। ਇਸ ਤਹਿਤ 26 ਮਈ ਨੂੰ ਬਜਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ