ਲਖਨਊ: ਉਦੈਪੁਰ ਹੱਤਿਆ ਕਾਂਡ ਮਗਰੋਂ ਯੂਪੀ ਸਰਕਾਰ ਨੇ ਸੂਬੇ ਵਿੱਚ ਹਰ ਤਰ੍ਹਾਂ ਦੇ ਰੋਸ ਮੁਜ਼ਾਹਰਿਆਂ ’ਤੇ ਰੋਕ ਲਾ ਦਿੱਤੀ ਹੈ। ਡੀਜੀਪੀ ਡੀ.ਐੱਸ.ਚੌਹਾਨ ਨੇ ਕਿਹਾ ਕਿ ਇਹਤਿਆਤ ਵਜੋਂ ਸੂਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਭੜਕਾਊ ਬਿਆਨਬਾਜ਼ੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏਡੀਜੀ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਜਾਂ ਸਿਆਸੀ ਸਮਾਗਮ ਲਈ ਪ੍ਰਵਾਨਗੀ ਜ਼ਰੂਰੀ ਹੋਵੇਗੀ। -ਆਈਏਐੱਨਐੱਸ