ਨਵੀਂ ਦਿੱਲੀ, 30 ਮਾਰਚ
ਯੂਪੀ ਸਿੱਖਿਆ ਬੋਰਡ ਦਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਰੱਦ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪੇਪਰ ਅੱਜ ਬਾਅਦ ਦੁਪਹਿਰ 2 ਵਜੇ ਹੋਣਾ ਸੀ ਪਰ ਪੇਪਰ ਅਤੇ ਹੱਲ ਕੀਤਾ ਪੇਪਰ ਵਾਇਰਲ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੱਲ ਕੀਤੇ ਪੇਪਰ 500-500 ਰੁਪਏ ਵਿੱਚ ਵੇਚੇ ਜਾ ਰਹੇ ਸਨ। ਕਰੀਬ 24 ਜ਼ਿਲ੍ਹਿਆਂ ਵਿੱਚ ਅੰਗਰੇਜ਼ੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।