ਲਖਨਊ: ਉੱਤਰ ਪ੍ਰਦੇਸ਼ ਦੀ ਕੈਬਨਿਟ ਨੇ ਖੇਤੀ ਸੈਕਟਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਮੌਜੂਦਾ ਵਿੱਤੀ ਵਰ੍ਹੇ ਤੋਂ ਲਾਗੂ ਕੀਤੀ ਜਾਵੇਗੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਤਮ ਨਿਰਭਰ ਕ੍ਰਿਸ਼ਕ ਸੰਗਠਤ ਵਿਕਾਸ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ। ਇਸ ਯੋਜਨਾ ਤਹਿਤ ਅਗਲੇ ਤਿੰਨ ਸਾਲਾਂ ’ਚ ਹਰੇਕ ਡਿਵੈਲਪਮੈਂਟ ਬਲਾਕ ’ਚ 1475 ਕਿਸਾਨ ਪੈਦਾਵਾਰ ਸੰਗਠਨ ਬਣਾਏ ਜਾਣਗੇ। -ਪੀਟੀਆਈ