ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਗੇੜ ਲਈ ਪ੍ਰਚਾਰ ਅੱਜ ਸ਼ਾਮ ਬੰਦ ਹੋ ਗਿਆ। ਪ੍ਰਚਾਰ ਦੇ ਆਖਰੀ ਪਲਾਂ ਦੌਰਾਨ ਚੋਣ ਮੈਦਾਨ ਵਿਚ ਡਟੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਪੂਰਾ ਜ਼ੋਰ ਲਗਾ ਦਿੱਤਾ। ਯੂਪੀ ਵਿਧਾਨ ਸਭਾ ਚੋਣਾਂ ਦੇ ਚੌਥੇ ਗੇੜ ਲਈ 23 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਪੀਲੀਭੀਤ, ਲਖੀਮਪੁਰ ਖੀਰੀ, ਸੀਤਾਪੁਰ, ਹਰਦੋਈ, ਉਨਾਓ, ਲਖਨਊ, ਰਾਏ ਬਰੇਲੀ, ਬਾਂਦਾ ਅਤੇ ਫ਼ਤਹਿਪੁਰ ਜ਼ਿਲ੍ਹਿਆਂ ਵਿਚ ਆਉਂਦੀਆਂ 59 ਵਿਧਾਨ ਸਭਾ ਸੀਟਾਂ ਲਈ ਚੋਣ ਮੈਦਾਨ ’ਚ ਨਿੱਤਰੇ 624 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰੇਗੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ 59 ਸੀਟਾਂ ’ਚੋਂ 51 ’ਤੇ ਭਾਜਪਾ ਜਿੱਤੀਆਂ ਸਨ। -ਪੀਟੀਆਈ