ਅਯੁੱਧਿਆ, 1 ਜੂਨ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਰਾਮ ਮੰਦਰ ਦੇ ਪਵਿੱਤਰ ਗਰਭ ਗ੍ਰਹਿ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਕੌਮੀ ਮੰਦਰ ਅਤੇ ਲੋਕਾਂ ਦੀ ਆਸਥਾ ਦਾ ਪ੍ਰਤੀਕ ਹੋਵੇਗਾ। ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਰਾਮ ਮੰਦਰ ਟਰੱਸਟ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਜੈਕਾਰਿਆਂ ਦੌਰਾਨ ਪਾਵਨ ਅਸਥਾਨ ਦਾ ਨੀਂਹ ਪੱਥਰ ਰੱਖਿਆ।